ਤਰਨਤਾਰਨ ਵਿੱਚ ਬੀਤੀ ਦੇਰ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਅਤੇ ਪੁਲਸ ਵਿਚਕਾਰ ਐਨਕਾਉਂਟਰ ਹੋਇਆ। ਇਸ ਗੋਲੀਬਾਰੀ ਵਿੱਚ ਗੈਂਗ ਦਾ ਇੱਕ ਗੁਰਗਾ ਜ਼ਖਮੀ ਹੋ ਗਿਆ। ਪੁਲਸ ਨੇ ਇਸ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਸਿੰਘ ਲੰਡਾ ਗੈਂਗ ਦੇ ਗੁਰਗੇ ਇਲਾਕੇ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ : Punjab Weather Update : ਪੰਜਾਬ ‘ਚ ਬਦਲਿਆ ਮੌਸਮ, ਕੁਝ ਇਲਾਕਿਆਂ ‘ਚ ਬੱਦਲ ਅਤੇ ਕਈ ਇਲਾਕਿਆਂ ‘ਚ ਮੀਂਹ
ਇਸ ਸੂਚਨਾ ਤੋਂ ਬਾਅਦ ਪੁਲਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕਰ ਲਈ ਸੀ। ਜਦੋਂ ਪੁਲਸ ਨੇ ਕਾਰ ਵਿੱਚ ਸਵਾਰ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ‘ਤੇ ਗੋਲੀਬਾਰੀ ਕਰ ਦਿੱਤੀ।

ਪੁਲਸ ਦੀ ਜਵਾਬੀ ਕਾਰਵਾਈ ਵਿੱਚ ਲੰਡਾ ਗੈਂਗ ਦਾ ਇੱਕ ਗੁਰਗਾ ਜਸਕਰਨ ਸਿੰਘ ਜ਼ਖਮੀ ਹੋ ਗਿਆ। ਪੁਲਸ ਨੇ ਲੰਡਾ ਗੈਂਗ ਦੇ ਸਾਥੀਆਂ ਹਰਮੰਦਿਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਇਨ੍ਹਾਂ ਤਿੰਨਾਂ ਬਦਮਾਸ਼ਾਂ ਦੇ ਕੋਲੋਂ ਇੱਕ 9 ਐੱਮ.ਐਮ. ਦਾ ਪਾਕਿਸਤਾਨ ਦਾ ਬਣਿਆ ਹੋਇਆ ਪਿਸਤੋਲ, ਮੈਂਗਜੀਨ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : US Deportation : ਦੋ ਜਹਾਜ਼ਾਂ ‘ਚ 276 ਭਾਰਤੀ ਡਿਪੋਰਟ, ਜਾਣੋ ਕਿੰਨੇ ਪੰਜਾਬੀ
ਜ਼ਿਕਰਯੋਗ ਹੈ ਕਿ ਲਗਭਗ 15 ਦਿਨ ਪਹਿਲਾਂ ਇਨ੍ਹਾਂ ਹੀ ਲੋਕਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਕਸਬੇ ਨੇੜੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਸਤਨਾਮ ਸਿੰਘ ਸੱਤਾ ‘ਤੇ ਗੋਲੀਆਂ ਚਲਾਈਆਂ ਸਨ। ਜਿਸ ਤੋਂ ਬਆਦ ਥਾਣਾ ਮੱਖੂ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪੁਲਸ ਵੱਲੋਂ ਬਣਾਈ ਟੀਮਾਂ ਨੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ।
ਇਹ ਵੀ ਪੜ੍ਹੋ : ਹਾਈਵੇਅ ‘ਤੇ ਗੱਡੀ ਚਲਾਉਣ ਤੋਂ ਪਹਿਲਾਂ ਜਾਣ ਲਓ FasTag ਦੇ ਨਵੇਂ ਨਿਯਮ, ਨਹੀਂ ਤਾਂ ਹੋਵੇਗਾ ਦੁੱਗਣਾ ਨੁਕਸਾਨ
ਜ਼ਖਮੀ ਮੁਲਜ਼ਮ ਜਸਕਰਨ ਨੂੰ ਦਾਖ਼ਲ ਕਰਵਾਇਆ
ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਮੁਤਾਬਕ ਜ਼ਖਮੀ ਜਸਕਰਨ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਪਾਕਿਸਤਾਨੀ ਬਣੀ 9 ਐਮ.ਐਮ. ਪਿਸਤੌਲ, ਦੋ ਮੈਗਜ਼ੀਨ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਇਹ ਅਪਰਾਧ ਗੈਂਗਸਟਰ ਲਖਬੀਰ ਸਿੰਘ, ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਉਸ ਦੇ ਨਿਰਦੇਸ਼ਾਂ ‘ਤੇ ਕੀਤੇ ਸਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ‘ਚ ਨਿੱਕਲੀ ਬੰਪਰ ਭਾਰਤੀ, 21 ਫਰਵਰੀ ਤੋਂ ਕਰ ਸਕਦੇ ਹੋ ਅਪਲਾਈ







Leave a Reply