ਤਰਨਤਾਰਨ : ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਦੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦਾ ਨਾਮ ਰਾਮ ਗੋਪਾਲ ਦੱਸਿਆ ਜਾ ਰਿਹਾ ਜਿਸ ਦੀ ਕਿ 50 ਸਾਲ ਦੇ ਕਰੀਬ ਉਮਰ ਹੈ। ਫਿਲਹਾਲ ਮੌਕੇ ਦੇ ਉੱਤੇ ਪੁਲਸ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਜਦੋਂ ਰਾਮ ਗੋਪਾਲ ਆਪਣੇ ਘਰ ਤੋਂ ਕਿਤੇ ਜਾਣ ਦੇ ਲਈ ਰਵਾਨਾ ਹੋਇਆ ਸੀ ਤਾਂ ਰਸਤੇ ਦੇ ਵਿੱਚ ਘਾਤ ਲਗਾ ਕੇ ਬੈਠੇ ਅਣਪਛਾਤੇ ਹਮਲਾਵਰਾਂ ਦੇ ਵੱਲੋਂ ਅੰਨੇਵਾਹ ਰਾਮ ਗੋਪਾਲ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਦੇ ਵਿੱਚ ਉਸਦੀ ਦਰਦਨਾਕ ਮੌਤ ਹੋ ਗਈ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਰਾਹਗੀਰਾਂ ਦੀ ਮਦਦ ਦੇ ਨਾਲ ਉਸਨੂੰ ਤੁਰੰਤ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਸੀ ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਨੂੰ ਵੀ ਖੰਗਾਲ ਰਹੀ ਹੈ। ਕਿ ਆਖਿਰ ਇਹ ਹਮਲਾਵਰ ਕੌਣ ਸਨ। ਫਿਲਹਾਲ ਹਮਲਾਵਰਾਂ ਦੀ ਕੀ ਦੁਸ਼ਮਣੀ ਸੀ ਇਸ ਦੇ ਨਾਲ ਹੈ ਇਸ ਦੇ ਬਾਰੇ ਵੀ ਹਾਲੇ ਪੁਲਸ ਦੇ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ।







Leave a Reply