ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਵਿਸ਼ੇਸ਼ ਤੌਰ ’ਤੇ ਮੋਗਾ ਪਹੁੰਚੇ ।ਉਨ੍ਹਾਂ ਮੋਗਾ ਦੇ ਕੋਟਕਪੂਰਾ ਰੋਡ, ਨੇੜੇ ਵੇਰਕਾ ਪਾਰਕ ਸਥਿਤ ਰਾਧਾ ਸਵਾਮੀ ਡੇਰੇ ਵਿਖੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਆਪਣਾ ਆਸ਼ੀਰਵਾਦ ਦਿੱਤਾ।
ਜਦੋਂ ਹੀ ਮੋਗਾ ਵਾਸੀਆਂ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਦੇ ਡੇਰੇ ਪਹੁੰਚਣ ਦੀ ਖਬਰ ਮਿਲੀ ਤਾਂ ਸੰਗਤਾਂ ਦੇ ਭਾਰੀ ਇਕੱਠ ਉੱਥੇ ਦੇਖਣ ਨੂੰ ਮਿਲਿਆ। ਇੱਥੇ ਜ਼ਿਕਰਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਦੇ ਮੋਗਾ ਆਂਗਮਨ ’ਤੇ ਮੋਗਾ ਸਮੇਤ ਆਸ ਪਾਸ ਦੇ ਇਲਾਕਿਆਂ ਤੋਂ ਵੀ ਸੰਗਤਾਂ ਭਾਰੀ ਗਿਣਤੀ ਵਿਚ ਪਹੁੰਚੀਆਂ।
ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਰਹੇ।







Leave a Reply