ਇਟਲੀ ਵਿੱਚ ਪੰਜਾਬ ਕਾਂਗਰਸ ਆਗੂ ਦੇ ਪੁੱਤਰ ਦੀ ਮੌਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਗੋਪਾਲ ਸਿੰਘ ਪਾਲ ਦੇ ਪੁੱਤਰ ਹਰਜੀਤ ਸਿੰਘ ਉਰਫ਼ ਪਾਡਾ (49) ਦੀ ਇਟਲੀ ਦੇ ਜਨੋਵਾ ਸ਼ਹਿਰ ਵਿੱਚ ਮੌਤ ਹੋ ਗਈ।

ਗੋਪਾਲ ਸਿੰਘ ਪਾਲ ਨੇ ਦੱਸਿਆ ਕਿ ਹਰਜੀਤ ਪਿਛਲੇ 19 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ ਅਤੇ ਜਨੋਵਾ ਸ਼ਹਿਰ ਦੇ ਇੱਕ ਰੈਸਟੋਰੈਂਟ ਵਿੱਚ ਨੌਕਰੀ ਕਰਦਾ ਸੀ। ਕਰੀਬ ਢਾਈ ਸਾਲ ਪਹਿਲਾਂ, ਕੰਮ ਤੋਂ ਵਾਪਸ ਆਉਂਦੇ ਸਮੇਂ ਕੁਝ ਅਣਪਛਾਤੇ ਲੁਟੇਰਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਸੀ। ਹਮਲੇ ਦੌਰਾਨ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਜਨੋਵਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਸੀ।

ਪਿਛਲੇ ਮੰਗਲਵਾਰ ਇਲਾਜ ਦੌਰਾਨ ਉਸ ਨੇ ਅਖੀਰ ਸਾਹ ਲਿਆਂ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਵਿਧਾਇਕ ਕਰਮਬੀਰਟ ਘੁੰਮਣ, ਸਾਬਕਾ ਵਿਧਾਇਕ ਅਰੁਣ ਮਿੱਕੀ ਡੋਗਰਾ, ਦਸੂਹਾ ਕੌਂਸਲ ਦੇ ਪ੍ਰਧਾਨ ਸੁੱਚਾ ਸਿੰਘ ਲੂਫਾ, ਵਪਾਰ ਮੰਡਲ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਅਤੇ ਕੌਂਸਲਰ ਭੁੱਲਾ ਰਾਣਾ ਸਮੇਤ ਕਈ ਹੋਰ ਅਗਵਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Leave a Reply

Your email address will not be published. Required fields are marked *