ਲੁਧਿਆਣਾ ‘ਚ ਬੁੱਢਾ ਨਾਲੇ ਨੂੰ ਲੈ ਕੇ ਜ਼ਬਰਦਸਤ ਹੰਗਾਮਾ, ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ, ਜਥੇਬੰਦੀਆਂ ਵੱਲੋਂ ਬੰਨ੍ਹ ਮਾਰਨ ਦੀ ਕੋਸ਼ਿਸ਼

ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਡਾਈਂਗ ਇੰਡਸਟਰੀ ਵਿਚਾਲੇ ਚੱਲ ਰਰਹੇ ਵਿਵਾਦ ਕਾਰਨ ਲੁਧਿਆਣਾ ਵਿਚ ਜ਼ਬਰਦਸਤ ਹੰਗਾਮਾ ਹੋ ਗਿਆ ਹੈ। ਸ਼ਹਿਰ ਦੇ ਕਈ ਇਲਾਕੇ ਪੁਲਸ ਛਾਉਣੀ ‘ਚ ਤਬਦੀਲ ਹੋ ਗਈ । ਕਾਲੇ ਪਾਣੀ ਦਾ ਮੋਰਚਾ ਟੀਮ ਵੱਲੋਂ ਤਾਜਪੁਰ ਰੋਡ ਸਥਿਤ CETP ਦਾ ਡਿਸਚਾਰਜ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਹੈ। ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋ ਗਈ, ਜਿਸ ਵਿਚ ਸੀ.ਆਈ.ਏ. 3 ਦੇ ਇੰਚਾਰਜ ਨਵਦੀਪ ਦੇ ਸਿਰ ‘ਤੇ ਸੱਟ ਲੱਗ ਗਈ। ਪੁਲਸ ਹੁਣ ਤੱਕ 150 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਬੁੱਢਾ ਨਾਲਾ ਬੰਦ ਕਰਵਾਉਣ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸਨਅਤ ਨਾਲ ਜੁੜੇ ਲੋਕਾਂ ਨੇ ਵੀ ਵਿਰੋਧ ਕਰਨ ਦੀ ਗੱਲ ਕਹੀ ਸੀ। ਅੱਜ ਲੱਖਾ ਸਿਧਾਣਾ ਅਤੇ ਉਨ੍ਹਾਂ ਦੇ ਕਈ ਸਾਥੀ ਬੁੱਢਾ ਨਾਲਾ ਬੰਦ ਕਰਵਾਉਣ ਲਈ ਪਹੁੰਚ ਰਹੇ ਸਨ ਪਰ ਪੁਲਸ ਨੇ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਸਾਥੀ ਜਗਰਾਉਂ ਵਾਸੀ ਸੁੱਖ ਜਗਰਾਉਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।


ਕਾਲਾ ਪਾਣੀ ਮੋਰਚਾ ਦੇ ਬੈਨਰ ਹੇਠ ਪ੍ਰਦਰਸ਼ਨ
ਲੁਧਿਆਣਾ ਦੇ ਬੁੱਢੇ ਨਾਲੇ ਅਤੇ ਕਾਲੇ ਪਾਣੀ ਦੀ ਸਫਾਈ ਦੇ ਖ਼ਿਲਾਫ਼ ਕਾਲਾ ਪਾਣੀ ਮੋਰਚਾ ਜਥੇਬੰਦੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਬੈਨਰ ਹੇਠ ਮੰਗਲਵਾਰ ਨੂੰ ਰਾਜਸਥਾਨ ਤੋਂ 1500 ਦੇ ਕਰੀਬ ਲੋਕ ਪੰਜਾਬ ਦੇ ਲੁਧਿਆਣਾ ਵਿਖੇ ਪਹੁੰਚ ਰਹੇ ਹਨ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਬੁੱਢਾ ਨਾਲੇ ‘ਚ ਫੈਲੀ ਗੰਦਗੀ ਅਤੇ ਕਾਲੇ ਕੈਮੀਕਲ ਵਾਲਾ ਪਾਣੀ ਸਤਲੁਜ ‘ਚ ਮਿਲ ਜਾਂਦਾ ਹੈ ਅਤੇ ਬਾਅਦ ‘ਚ ਇਹ ਪਾਣੀ ਰਾਜਸਥਾਨ ਪਹੁੰਚ ਜਾਂਦਾ ਹੈ, ਜਿਸ ਨੂੰ ਪੀਣ ਨਾਲ ਰਾਜਸਥਾਨ ਦੇ ਸੈਂਕੜੇ ਲੋਕ ਬੀਮਾਰ ਹੋ ਚੁੱਕੇ ਹਨ।

Leave a Reply

Your email address will not be published. Required fields are marked *