ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਕਮਿਸ਼ਨਰ ਦਾ ਵੱਡਾ ਖੁਲਾਸਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਹੋਈ। ਹਮਲਾਵਰ ਨੇ ਗੋਲ਼ੀ ਚਲਾਈ, ਪਰ ਉੱਥੇ ਮੌਜੂਦ ਨਿੱਜੀ ਸੁਰੱਖਿਆ ਕਰਮੀਆਂ ਦੀ ਚੁਸਟਤਾ ਕਰਕੇ ਸੁਖਬੀਰ ਬਾਦਲ ਹਮਲੇ ਤੋਂ ਬਚ ਗਏ।

ਪੁਲਿਸ ਦੇ ਅਨੁਸਾਰ, ਹਮਲਾਵਰ ਨਾਰਾਇਣ ਸਿੰਘ ਚੌੜਾ, ਜੋ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਪਿੰਡ ਚੌੜਾ ਦਾ ਵਸਨੀਕ ਹੈ, ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਘਟਨਾ ਦੇ ਤੁਰੰਤ ਬਾਅਦ ਸੁਰੱਖਿਆ ਬੜਾ ਦਿੱਤੀ ਗਈ ਹੈ ਅਤੇ ਨਾਰਾਇਣ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਹਮਲਾਵਰ ਦਾ ਕ੍ਰਿਮੀਨਲ ਰਿਕਾਰਡ ਹੈ ਅਤੇ ਉਸ ਤੋਂ ਪਹਿਲਾਂ ਵੀ ਹਥਿਆਰ ਬਰਾਮਦ ਹੋਏ ਸਨ। ਹਮਲੇ ਤੋਂ ਬਾਅਦ, ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿਚ ਹੋਰ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਇਸ ਘਟਨਾ ਦੌਰਾਨ, ਪੁਲਿਸ ਕਰਮਚਾਰੀਆਂ ਜਸਬੀਰ, ਰਿਸ਼ਪਾਲ ਸਿੰਘ ਅਤੇ ਪਰਮਿੰਦਰ ਸਿੰਘ ਨੇ ਚੁਸਤ ਅਤੇ ਜਿੰਮੇਵਾਰ ਭੂਮਿਕਾ ਨਿਭਾਈ। ਹਾਲਾਂਕਿ ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ, ਪਰ ਪੁਲਿਸ ਦਾ ਕਹਿਣਾ ਹੈ ਕਿ ਚੌਕਸੀ ਨਾਲ ਹਮਲੇ ਨੂੰ ਨਾਕਾਮ ਬਣਾਇਆ ਗਿਆ।

Leave a Reply

Your email address will not be published. Required fields are marked *