ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਦਲਜੀਤ ਚੀਮਾ ਦਾ ਬਿਆਨ ਆਇਆ ਸਾਹਮਣੇ

ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਸੇਭਾ ਨਿਭਾਅ ਰਹੇ ਸਨ। ਸੁਖਬੀਰ ਬਾਦਲ ‘ਤੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸੱਚੇ ਪਾਤਸ਼ਾਹ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ ‘ਤੇ ਹੱਥ ਰੱਖ ਕੇ ਉਨ੍ਹਾਂ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਅਕਾਲੀ ਦਲ ਨਿਖ਼ੇਧੀ ਕਰਦਾ ਹੈ।

ਇਹ ਪੰਜਾਬ ਲਈ ਬਹੁਤ ਵੱਡੀ ਘਟਨਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੁਬਾਰਾ ਕਿਹੜੇ ਦੌਰ ‘ਚ ਧੱਕ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਂਤੀ ਨਾਲ ਸੇਵਾ ਕਰ ਰਹੇ ਗੁਰਸਿੱਖ ‘ਤੇ ਇਸ ਤਰ੍ਹਾਂ ਦਾ ਹਮਲਾ ਹੋਣਾ ਬੇੱਹਦ ਮੰਦਭਾਗਾ ਹੈ।

ਜਾਣੋ ਕੌਣ ਹੈ ਨਾਰਾਇਣ ਸਿੰਘ ਚੌੜਾ
ਨਾਰਾਇਣ ਸਿੰਘ ਚੌੜਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਪਿੰਡ ਚੌਰਾ ਦਾ ਵਸਨੀਕ ਹੈ। ਚੌੜਾ ਦੇ ਗਰਮਖਿਆਲੀ ਸੰਗਠਨਾਂ ਜਿਵੇਂ ਕਿ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜੇ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ। ਉਸ ਦਾ ਜਨਮ 4 ਅਪ੍ਰੈਲ 1956 ਨੂੰ ਪਿੰਡ ਚੌਰਾ ਵਿੱਚ ਹੋਇਆ ਸੀ। 2013 ਵਿੱਚ ਚੌੜਾ ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਉਸਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਪੰਡੋਰੀ ਪਿੰਡ ਤੋਂ ਫੜਿਆ ਗਿਆ। ਪੁਲਸ ਨੇ ਮੁਹਾਲੀ ਦੇ ਪਿੰਡ ਕੁਰਾਲੀ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਬਰਾਮਦੀ ਦਾ ਦਾਅਵਾ ਵੀ ਕੀਤਾ।

ਉਸ ‘ਤੇ ਵਿਸਫੋਟਕ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਧੀਨ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਕਈ ਕੇਸ ਦਰਜ ਹਨ। ਚੌੜਾ 1984 ਵਿੱਚ ਪਾਕਿਸਤਾਨ ਚਲਾ ਗਿਆ ਸੀ, ਜਿਥੇ ਕਥਿਤ ਤੌਰ ‘ਤੇ ਉਸ ਨੇ ਗੁਰੀਲਾ ਯੁੱਧ ਦੀ ਤਿਆਰੀ ਅਤੇ ਹਥਿਆਰਾਂ ਦੀ ਤਸਕਰੀ ‘ਚ ਭਾਗ ਲਿਆ।

ਪਾਕਿਸਤਾਨ ਰਹਿੰਦਿਆਂ, ਚੌੜਾ ਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ “ਦੇਸ਼-ਧ੍ਰੋਹੀ” ਸਾਹਿਤ ‘ਤੇ ਕਿਤਾਬ ਵੀ ਲਿਖੀ। ਉਹ ਬੁੜੈਲ ਜੇਲ੍ਹ ਬਰੇਕ ਕੇਸ ਵਿੱਚ ਵੀ ਸ਼ਾਮਲ ਰਿਹਾ।

 

 

Leave a Reply

Your email address will not be published. Required fields are marked *