ਅੱਲੂ ਅਰਜੁਨ ਜੇਲ੍ਹ ਤੋਂ ਰਿਹਾਅ, ਜੇਲ੍ਹ ‘ਚ ਬੀਤੀ ਐਕਟਰ ਦੀ ਰਾਤ, ਹਾਈਕੋਰਟ ਨੇ 4 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ

‘ਪੁਸ਼ਪਾ 2’ ਦੀ ਸਕਰੀਨਿੰਗ ਦੌਰਾਨ ਸੰਧਿਆ ਥੀਏਟਰ ‘ਚ ਵਾਪਰੀ ਘਟਨਾ ਕਾਰਨ ਅੱਲੂ ਅਰਜੁਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹੇਠਲੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹਾਲਾਂਕਿ ਬਾਅਦ ‘ਚ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅਦਾਕਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦੱਖਣ ਭਾਰਤ ਦੇ ਮਸ਼ਹੂਰ ਅਦਾਕਾਰ ਅੱਲੂ ਅਰਜੁਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਤੇਲੰਗਾਨਾ ਹਾਈ ਕੋਰਟ ਨੇ ਉਨ੍ਹਾਂ ਨੂੰ 4 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅੱਲੂ ਅਰਜੁਨ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਭਗਦੜ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੇਠਲੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਸੀ।

ਅੱਲੂ ਅਰਜੁਨ ਨੇ ਜੇਲ ‘ਚ ਰਾਤ ਕੱਟੀ ਕਿਉਂਕਿ ਜੇਲ੍ਹ ਪ੍ਰਸ਼ਾਸਨ ਨੂੰ ਸ਼ੁੱਕਰਵਾਰ ਦੇਰ ਰਾਤ ਤੱਕ ਜ਼ਮਾਨਤ ਦੀ ਕਾਪੀ ਨਹੀਂ ਮਿਲੀ ਸੀ। ਹੇਠਲੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਅੱਲੂ ਅਰਜੁਨ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਚੰਚਲਗੁਡਾ ਜੇਲ੍ਹ ਭੇਜ ਦਿੱਤਾ ਗਿਆ।

ਕੀ ਹੈ ਪੂਰਾ ਮਾਮਲਾ?
ਹਾਦਸੇ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਉਸ ਔਰਤ ਦਾ 8 ਸਾਲ ਦਾ ਬੇਟਾ ਜ਼ਖਮੀ ਹੋ ਗਿਆ। ਹੈਦਰਾਬਾਦ ਪੁਲਿਸ ਨੇ ਔਰਤ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਚਿੱਕੜਪੱਲੀ ਪੁਲਿਸ ਸਟੇਸ਼ਨ ‘ਚ ਅਲੂ ਅਰਜੁਨ, ਉਨ੍ਹਾਂ ਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਕਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 ਅਤੇ 118 (1) ਦੇ ਤਹਿਤ ਮਾਮਲਾ ਦਰਜ ਕੀਤਾ ਹੈ।

21 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
11 ਦਸੰਬਰ ਨੂੰ ਅੱਲੂ ਅਰਜੁਨ ਨੇ ਤੇਲੰਗਾਨਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ ਅਤੇ ਔਰਤ ਦੀ ਮੌਤ ਦੇ ਸਬੰਧ ਵਿੱਚ ਉਨ੍ਹਾਂ ਦੇ ਖਿਲਾਫ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ। ਅੱਲੂ ਅਰਜੁਨ ਨੂੰ ਸ਼ੁੱਕਰਵਾਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਤੁਰੰਤ ਬਾਅਦ, ਹਾਈ ਕੋਰਟ ਨੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਤੇ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ, 2025 ਤੱਕ ਮੁਲਤਵੀ ਕਰ ਦਿੱਤੀ।

 

 

Leave a Reply

Your email address will not be published. Required fields are marked *