ਜਲੰਧਰ : ਜਲੰਧਰ ਦੇ ਆਦਮਪੁਰ ਵਿਚ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਆਦਮਪੁਰ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕੋਟਲੀ ਦਾ ਭਾਣਜਾ ਪਿੰਡ ਬਿਆਸ ਵਿਚ ਮੌਜੂਦ ਸੀ। ਇਸ ਦੌਰਾਨ ਉਸ ਦੀ ਲਗਭਗ 8 ਮੁੰਡਿਆਂ ਨਾਲ ਬਹਿਸ ਹੋ ਗਈ। ਬਹਿਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਵਿਚ ਵਿਧਾਇਕ ਦੇ ਭਾਣਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਦਮਪੁਰ ਨਿਵਾਸੀ ਸੰਨੀ ਦੇ ਰੂਪ ਵਿਚ ਹੋਈ ਹੈ। ਉਥੇ ਹੀ ਦੋ ਜ਼ਖਮੀ ਹਨ। ਦੇਹਾਤ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਦੇਰ ਰਾਤ ਮਾਮੂਲੀ ਝਗੜੇ ਤੋਂ ਬਾਅਦ ਭਤੀਜੇ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁੰਡਾਗਰਦੀ ਇਸ ਹੱਦ ਤਕ ਫੈਲ ਚੁੱਕੀ ਹੈ ਕਿ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ। ਉਨ੍ਹਾਂ ਨੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ ਮੰਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਨੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।







Leave a Reply