ਮਿਡ-ਡੇ ਮੀਲ ਦਾ ਨਵਾਂ ਰੁਪ : ਹੁਣ ਸਕੂਲਾਂ ‘ਚ ਖੀਰ ਤੇ ਹਲਵਾ ਵੀ ਮਿਲੇਗਾ

ਸਿੱਖਿਆ ਵਿਭਾਗ ਨੇ ਮਿਡ-ਡੇ ਮੀਲ ਦੇ Menu ਵਿੱਚ ਤਬਦੀਲੀ ਕੀਤੀ ਹੈ, ਜਿਸਨੂੰ ਲੈ ਕੇ ਵਿਦਿਆਰਥੀਆਂ ਲਈ ਖਾਸ ਖੁਸ਼ਖਬਰੀ ਹੈ। ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੀਰ ਅਤੇ ਹਲਵਾ ਵਰਗੇ ਪੋਸ਼ਣ ਵਾਲੇ ਅਤੇ ਰਸਦਾਰ ਭੋਜਨ ਦਿੱਤੇ ਜਾਣਗੇ। ਇਸ ਤਬਦੀਲੀ ਦਾ ਮਕਸਦ ਨਾਂ ਸਿਰਫ਼ ਪੋਸ਼ਣ ਮੁਹਿੰਮ ਨੂੰ ਮਜ਼ਬੂਤ ਕਰਨਾ ਹੈ, ਸਗੋਂ ਵਿਦਿਆਰਥੀਆਂ ਦੀ ਪੜ੍ਹਾਈ-ਲਿਖਾਈ ਲਈ ਇੱਕ ਸਹੀ ਅਤੇ ਸਿਹਤਮੰਦ ਮਾਹੌਲ ਬਣਾਉਣਾ ਵੀ ਹੈ।

ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਿਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦਾ ਰਿਕਾਰਡ ਵੀ ਰੱਖਿਆ ਜਾਂਦਾ ਹੈ। ਇਸ ਦੇ ਲਈ ਸਾਰੇ ਸਕੂਲਾਂ ਵਿੱਚ ਕੁੱਕ ਤਾਇਨਾਤ ਕਰ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਬੱਚਿਆਂ ਨੂੰ ਫਲ ਦੇਣ ਦਾ ਫੈਸਲਾ ਕੀਤਾ ਗਿਆ। ਉਸ ਸਮੇਂ ਵਿਭਾਗ ਦੀ ਦਲੀਲ ਸੀ ਕਿ ਇਸ ਨਾਲ ਜਿੱਥੇ ਬੱਚਿਆਂ ਨੂੰ ਸਰੀਰਕ ਲਾਭ ਮਿਲੇਗਾ, ਉੱਥੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਹੋਵੇਗਾ। ਜੇਕਰ ਕਿਸੇ ਵੀ ਸਥਾਨ ‘ਤੇ ਨਿਰਧਾਰਤ Menu ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

 

Leave a Reply

Your email address will not be published. Required fields are marked *