ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਘਰ ਵਿੱਚ ਨਜ਼ਰਬੰਦ

ਬਟਾਲਾ : ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਦੇ 2 ਸਾਲ ਪੂਰੇ ਹੋਣ ਤੇ 7 ਜਨਵਰੀ ਨੂੰ ਹੋਣ ਵਾਲੇ ਸਮਾਗਮ ਵਿੱਚ ਜਾਣ ਤੋ ਰੋਕਣ ਲਈ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੂੰ ਬਟਾਲਾ ਪੁਲਿਸ ਨੇ 6 ਜਨਵਰੀ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ, ਤਾਂ ਜੋ ਉਹ ਸਮਾਗਮ ਵਿੱਚ ਨਾ ਪਹੁੰਚ ਸਕਣ। ਇਥੇ ਇਹ ਵਰਣਨਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਜੋ 32-32 ਸਾਲਾ ਤੋ ਜੇਲ੍ਹਾ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਲਈ 7 ਜਨਵਰੀ 2023 ਤੋ ਚੰਡੀਗੜ੍ਹ ਅਤੇ ਮੁਹਾਲੀ ਦੀਆ ਬਰੂਹਾ ਤੇ ਲੱਗਾ ਹੋਇਆ ਹੈ। ਉਸ ਮੋਰਚੇ ਦੇ ਨਾਲ ਗੁਰਿੰਦਰ ਸਿੰਘ ਬਾਜਵਾ ਪਹਿਲੇ ਦਿਨ ਤੋ ਜੁੜੇ ਹੋਏ ਹਨ ਅਤੇ ਮੋਰਚੇ ਦੇ ਹਰ ਪ੍ਰੋਗਰਾਮ ਵਿੱਚ ਉਹ ਆਪਣੇ ਸਾਥੀਆਂ ਸਮੇਤ ਪਿਛਲੇ 2 ਸਾਲਾ ਤੋਂ ਸ਼ਮੂਲੀਅਤ ਕਰਦੇ ਆ ਰਹੇ ਹਨ।

ਪਿਛਲੇ ਸਾਲ ਮੋਰਚੇ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਫੇਰੀ ਸਮੇਂ ਕਾਲੀਆ ਝੰਡੀਆ ਨਾਲ ਵਿਰੋਧ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਤਾਂ ਉਸ ਸਮੇ ਵੀ ਅਮਿਤ ਸ਼ਾਹ ਦਾ ਵਿਰੋਧ ਕਰਨ ਤੇ ਪੁਲਸ ਨੇ ਗੁਰਿੰਦਰ ਸਿੰਘ ਬਾਜਵਾ ’ਤੇ ਪਰਚਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਸੀ। ਘਰ ’ਚ ਨਜ਼ਰਬੰਦ ਕੀਤੇ ਜਾਣ ’ਤੇ ਬਾਜਵਾ ਨੇ ਕਿਹਾ ਕਿ ਸਰਕਾਰ ਸਿੱਖਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ।

Leave a Reply

Your email address will not be published. Required fields are marked *