Weather Update : ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਸੀਤ ਲਹਿਰ ਦੀ ਲਪੇਟ ‘ਚ, ਮੀਂਹ ਦੀ ਸੰਭਾਵਨਾ

Weather Update : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ ਨੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਇਹ ਆਮ ਨਾਲੋਂ 3.1 ਡਿਗਰੀ ਘੱਟ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਦੂਜੇ ਪਾਸੇ ਪੰਜਾਬ ਵਿੱਚ ਸੰਗਰੂਰ ਵਿੱਚ ਸਭ ਤੋਂ ਘੱਟ ਤਾਪਮਾਨ ਤਿੰਨ ਡਿਗਰੀ ਦਰਜ ਕੀਤਾ ਗਿਆ ਹੈ। ਇਸ ‘ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਅਜੇ ਤੱਕ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

11 ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੇਂਜ ਅਲਰਟ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਢ ਦੇ ਦਿਨਾਂ ਅਤੇ ਸੰਘਣੀ ਧੁੰਦ ਦਾ ਆਰੇਂਜ ਅਲਰਟ ਹੈ।

 

Leave a Reply

Your email address will not be published. Required fields are marked *