Public Holiday : 2 ਅਤੇ 3 ਫਰਵਰੀ ਨੂੰ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਨਵੇਂ ਸਾਲ ਦਾ ਦੂਜਾ ਮਹੀਨਾ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਦੇ ਨਾਲ ਹੀ ਤਿਉਹਾਰਾਂ ਅਤੇ ਛੁੱਟੀਆਂ ਦੀ ਲੜੀ ਵੀ ਸ਼ੁਰੂ ਹੋ ਗਈ ਹੈ। ਫਰਵਰੀ ਮਹੀਨੇ ਦੀ ਸ਼ੁਰੂਆਤ ‘ਚ ਦੋ ਦਿਨ ਦੀ ਛੁੱਟੀ ਹੈ। 2 ਫਰਵਰੀ ਨੂੰ ਐਤਵਾਰ ਹੈ, ਜੋ ਕਿ ਹਫਤਾਵਾਰੀ ਛੁੱਟੀ ਹੈ। ਅਗਲੇ ਦਿਨ 3 ਫਰਵਰੀ ਨੂੰ ਬਸੰਤ ਪੰਚਮੀ ਦਾ ਤਿਉਹਾਰ ਹੈ। ਇਸ ਕਾਰਨ ਜ਼ਿਆਦਾਤਰ ਸੂਬਿਆਂ ਵਿਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਛੁੱਟੀ ਬੱਚਿਆਂ ਲਈ ਹੀ ਨਹੀਂ ਸਗੋਂ ਕੰਮਕਾਜੀ ਲੋਕਾਂ ਲਈ ਵੀ ਰਾਹਤ ਭਰੀ ਹੋਵੇਗੀ। ਇਹ ਤਿਉਹਾਰ ਬਸੰਤ ਰੁੱਤ ਦੀ ਆਮਦ ਨੂੰ ਵੀ ਦਰਸਾਉਂਦਾ ਹੈ। ਇਸ ਦਿਨ ਲੋਕ ਪੀਲੇ ਕੱਪੜੇ ਪਹਿਨਦੇ ਹਨ ਅਤੇ ਪੀਲੇ ਰੰਗ ਦੇ ਭੋਜਨ ਜਿਵੇਂ ਖਿਚੜੀ, ਮਿੱਠੇ ਚੌਲ ਆਦਿ ਤਿਆਰ ਕਰਦੇ ਹਨ। ਇਹ ਤਿਉਹਾਰ ਖਾਸ ਕਰਕੇ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਬਾਘਾਪੁਰਾਣਾ ‘ਚ ਅੱਜ ਬੰਦ ਦਾ ਐਲਾਨ, ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ

ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ 2025 ਲਈ ਛੁੱਟੀਆਂ ਦਾ ਕੈਲੰਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਵਿੱਚ ਜਨਵਰੀ ਤੋਂ ਦਸੰਬਰ ਤੱਕ ਸਰਕਾਰੀ ਮੁਲਾਜ਼ਮਾਂ ਲਈ ਨਿਰਧਾਰਤ ਛੁੱਟੀਆਂ ਦੀ ਗਿਣਤੀ ਦਿੱਤੀ ਗਈ ਹੈ। ਇਨ੍ਹਾਂ ਛੁੱਟੀਆਂ ਵਿੱਚ ਰਾਸ਼ਟਰੀ, ਧਾਰਮਿਕ ਤਿਉਹਾਰ ਅਤੇ ਹਫ਼ਤਾਵਾਰੀ ਛੁੱਟੀਆਂ ਸ਼ਾਮਲ ਹਨ। ਇਹ ਕੈਲੰਡਰ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਹੋਰ ਮਜ਼ਦੂਰ ਵਰਗ ਲਈ ਬਹੁਤ ਮਹੱਤਵਪੂਰਨ ਹੈ। ਹਾਲਾਂਕਿ ਕਿ ਵੱਖ-ਵੱਖ ਸੂਬਿਆਂ ਵਿਚ ਛੁੱਟੀਆਂ ਦੀ ਸੂਚੀ ਵੱਖੋ-ਵੱਖਰੀ ਹੁੰਦੀ ਹੈ, ਇਸ ਲਈ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਰਾਜ ਸਰਕਾਰ ਦੇ ਸਰਕੂਲਰ ਵਿੱਚ ਛੁੱਟੀਆਂ ਦੀ ਪੂਰੀ ਸੂਚੀ ਦੀ ਪੁਸ਼ਟੀ ਕਰਨ।

ਇਹ ਵੀ ਪੜ੍ਹੋ : ਦੁਖਦਾਈ ਖ਼ਬਰ : ਜਸਬੀਰ ਸਿੰਘ ਦਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਉਧਰ, ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਬੇਸਿਕ ਐਜੂਕੇਸ਼ਨ ਅਫਸਰ ਸ਼ਾਲਿਨੀ ਨੇ ਹੁਕਮ ਜਾਰੀ ਕਰਕੇ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ 31 ਜਨਵਰੀ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਸਕੂਲ ਬੰਦ ਹੋਣ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ ਇਹ ਫੈਸਲਾ ਜ਼ਿਲ੍ਹਾ ਮੈਜਿਸਟ੍ਰੇਟ ਦਿਵਿਆ ਮਿੱਤਲ ਦੇ ਹੁਕਮਾਂ ਤਹਿਤ ਲਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੌਸਮ ਵਿਭਾਗ (School Closing Date Extends in Deoria) ਨੇ ਅਗਲੇ 5 ਦਿਨਾਂ ਤੱਕ ਉੱਤਰ ਪ੍ਰਦੇਸ਼ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਦਿੱਤਾ ਹੈ।

Leave a Reply

Your email address will not be published. Required fields are marked *