ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੈਰਿਜ ਪੈਲੇਸ ਅਤੇ ਧਾਰਮਿਕ ਸਥਾਨਾਂ ‘ਤੇ ਲਈ ਹੁਕਮ ਜਾਰੀ

ਜਲੰਧਰ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਨਿਯਮ 2000 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਮੈਰਿਜ ਪੈਲੇਸਾਂ, ਜਨਤਕ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮਹਾਕੁੰਭ ਹਾਦਸਾ: ਭਾਜੜ ਦੌਰਾਨ 30 ਲੋਕਾਂ ਦੀ ਮੌਤ, ਪ੍ਰਸ਼ਾਸਨ ਨੇ ਕੀਤੀ ਪੁਸ਼ਟੀ

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟੇਰਟ ਵੱਲੋਂ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਸਾਰੇ ਤਰ੍ਹਾਂ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ ਅਤੇ ਜਨਤਕ ਸਥਾਨਾਂ ਆਦਿ ’ਤੇ ਲਾਊਡ ਸਪੀਕਰ ਦੀ ਵਰਤੋਂ ਕਰਨ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ ਅਤੇ ਮਨਜ਼ੂਰੀ ਤੋਂ ਬਾਅਦ ਲਾਊਡ ਸਪੀਕਰ ਦੀ ਵਰਤੋਂ ਦਾ ਸਮਾਂ ਸਵੇਰੇ 6 ਤੋਂ ਰਾਤ 10 ਵਜੇ ਤਕ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਹੁਕਮ 28 ਮਾਰਚ 2025 ਤਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਅਦਾਲਤ ਵੱਲੋਂ ਬਰੀ

Leave a Reply

Your email address will not be published. Required fields are marked *