ਤਰਨਤਾਰਨ : ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਹਿਰੀਨ ਤੋਂ ਚਾਰ ਮਹੀਨਿਆਂ ਲਈ ਤਰਨਤਾਰਨ ਆਪਣੇ ਜੱਦੀ ਘਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਨੌਜਵਾਨ ਦਾ ਕਤਲ ਉਸ ਦੇ ਦੋਸਤ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਫੈਸ਼ਨ Influencer ਨੇ ਆਪਣੇ ਵਿਆਹ ਵਿੱਚ ਤੋੜੇ ਸਾਰੇ ਬਿਊਟੀ ਰੁਝਾਨ, ‘ਬਿਨਾਂ ਵਾਲਾਂ ਤੋਂ ਦੁਲਹਨ’
ਦੱਸਿਆ ਜਾ ਰਿਹਾ ਹੈ ਕਿ ਦੋਸਤ ਨੇ ਨੌਜਵਾਨ ਨੂੰ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਦੇ ਬਹਾਨੇ ਬੁਲਾਇਆ ਸੀ ਅਤੇ ਆਪਣੇ ਸਾਥੀ ਸਮੇਤ ਮਿਲ ਕੇ ਰਸਤੇ ‘ਚ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (22) ਪੁੱਤਰ ਬਲਜਿੰਦਰ ਸਿੰਘ ਨਿਵਾਸੀ ਪਿੰਡ ਪੰਡੋਰੀ ਗੋਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਝਬਾਲ ਦੀ ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਬਾਹਰ ਹੋਈ ਫਾਈਰਿੰਗ







Leave a Reply