ਪੰਜਾਬੀ ਸਿੰਗਰ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ, ਗੈਂਗਸਟਰ ਜੰਟਾ ਨੇ ਲਈ ਜ਼ਿੰਮੇਵਾਰੀ

ਸਲਮਾਨ ਖ਼ਾਨ ਅਤੇ ਏਪੀ ਢਿੱਲੋਂ ਦੇ ਘਰਾਂ ਦੇ ਬਾਹਰ ਗੋਲੀਬਾਰੀ ਤੋਂ ਬਾਅਦ, ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਕੁਝ ਘੰਟੇ ਪਹਿਲਾਂ ਹੀ ਖ਼ਬਰ ਆਈ ਸੀ ਕਿ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਕੈਨੇਡੀਅਨ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਇਸ ਹਮਲੇ ਤੋਂ ਬਾਅਦ, ਮਰਹੂਮ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਮ ਅਚਾਨਕ ਸੁਰਖੀਆਂ ‘ਚ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ।

ਇਹ ਵੀ ਪੜ੍ਹੋ : ਫੈਸ਼ਨ Influencer ਨੇ ਆਪਣੇ ਵਿਆਹ ਵਿੱਚ ਤੋੜੇ ਸਾਰੇ ਬਿਊਟੀ ਰੁਝਾਨ, ‘ਬਿਨਾਂ ਵਾਲਾਂ ਤੋਂ ਦੁਲਹਨ’

ਕਿਸ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਪਿਛਲੇ ਕੁਝ ਸਮੇਂ ਤੋਂ ਪੰਜਾਬੀ ਗਾਇਕਾਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ ਅਤੇ ਹੁਣ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਰਿਪੋਰਟ ਅਨੁਸਾਰ, ਸੋਸ਼ਲ ਮੀਡੀਆ ‘ਤੇ ਇੱਕ ਪੋਸਟ ‘ਚ ਦਾਅਵਾ ਕੀਤਾ ਗਿਆ ਹੈ ਕਿ ਜੈਪਾਲ ਭੁੱਲਰ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ, ਅਰਸ਼ਦੀਪ ਸਿੰਘ ਗਿੱਲ (ਡੱਲਾ) ਦੀ ਕਰੀਬੀ ਸਹਿਯੋਗੀ, ਜੰਟਾ ਖਰੜ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਬਾਹਰ ਹੋਈ ਫਾਈਰਿੰਗ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗਾਇਕ ਪ੍ਰੇਮ ਢਿੱਲੋਂ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇੱਕ ਵਿਅਕਤੀ ਹਮਲਾ ਕਰਦੇ ਦੇਖਿਆ ਗਿਆ ਸੀ।

 

Leave a Reply

Your email address will not be published. Required fields are marked *