Jalandhar Police Encounter : SSP ਹਰਕਮਲਪ੍ਰੀਤ ਖੱਖ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ ਦੇ ਨਾਮ ਸ਼ਾਹਕੋਟ ਪੈਟਰੋਲ ਪੰਪ ਦੇ ਮਾਲਕ ਦੀ ਕਾਰ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਸਨ। ਸ਼ਾਹਕੋਟ ਪੁਲਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਉਪਰੋਕਤ ਮਾਮਲੇ ਦੇ ਦੋਸ਼ੀ ਸੁਖਰਾਜ ਸਿੰਘ, ਵਾਸੀ ਰੇਡਵਾ, ਨੂੰ ਸ਼ਾਹਕੋਟ ਦੇ ਪਿੰਡ ਕੱਕੜਕਲਾਂ ਨੇੜੇ ਆਪਣੇ ਸਾਥੀਆਂ ਨਾਲ ਦੇਖਿਆ ਗਿਆ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਜ਼ਿਲ੍ਹੇ ‘ਚ ਨਵੀਂ ਪਾਬੰਦੀਆਂ, ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ
ਜਲੰਧਰ ਵਿੱਚ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਐਂਨਕਾਊਂਟਰ ਹੋਣ ਦੀ ਜਾਣਕਾਰੀ ਸਹਾਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਇਲਾਕ ਵਿੱਚ ਗੈਂਗਸਟਰਾਂ ਦੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਸ ਅਪਰਾਧੀਆਂ ਦਾ ਪਿੱਛਾ ਕਰ ਰਹੀ ਸੀ।
ਇਹ ਵੀ ਪੜ੍ਹੋ : ਜੈਪੁਰ ‘ਚ ਰੋਡਵੇਜ਼ ਅਤੇ ਕਾਰ ਦੀ ਟੱਕਰ ਨਾਲ ਵੱਡਾ ਹਾਦਸਾ, 7 ਲੋਕਾਂ ਦੀ ਮੌਤ
ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਜਵਾਬੀ ਗੋਲੀਬਾਰੀ ਵਿੱਚ, ਇੱਕ ਅਪਰਾਧੀ ਸੁਖਰਾਜ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਦੋਂ ਕਿ ਦੋ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਸ ਦਾ ਕਹਿਣਾ ਹੈ ਕਿ ਜ਼ਖਮੀ ਬਦਮਾਸ਼ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਫਰਾਰ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਤਿੰਨੋਂ ਅਪਰਾਧੀ ਕਤਲ, ਡਕੈਤੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ।
ਇਹ ਵੀ ਪੜ੍ਹੋ : ਸਾਰੇ ਸਕੂਲ 8 ਫਰਵਰੀ ਤੱਕ ਬੰਦ, ਜਾਣੋ ਕੀ ਹੈ ਵਜ੍ਹਾ
ਇਸ ਸਬੰਧੀ ਜਾਣਕਾਰੀ ਦਿੰਦਿਆਂ SSP ਹਰਕਮਲਪ੍ਰੀਤ ਖੱਖ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ ਦੇ ਨਾਮ ਸ਼ਾਹਕੋਟ ਪੈਟਰੋਲ ਪੰਪ ਦੇ ਮਾਲਕ ਦੀ ਕਾਰ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਸਨ। ਸ਼ਾਹਕੋਟ ਪੁਲਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਉਪਰੋਕਤ ਮਾਮਲੇ ਦੇ ਦੋਸ਼ੀ ਸੁਖਰਾਜ ਸਿੰਘ, ਵਾਸੀ ਰੇਡਵਾ, ਨੂੰ ਸ਼ਾਹਕੋਟ ਦੇ ਪਿੰਡ ਕੱਕੜਕਲਾਂ ਨੇੜੇ ਆਪਣੇ ਸਾਥੀਆਂ ਨਾਲ ਦੇਖਿਆ ਗਿਆ ਹੈ। ਪੁਲਿਸ ਨੇ ਤੁਰੰਤ ਬਦਮਾਸ਼ਾਂ ਦਾ ਪਿੱਛਾ ਕੀਤਾ ਅਤੇ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਅਪਰਾਧੀਆਂ ਨੇ ਪੁਲਸ ਟੀਮ ‘ਤੇ ਗੋਲੀਬਾਰੀ ਕੀਤੀ ਅਤੇ ਪੁਲਸ ਨੇ ਜਵਾਬੀ ਕਾਰਵਾਈ ਕੀਤੀ। ਮੌਕੇ ‘ਤੇ, ਪੁਲਸ ਨੇ ਅਪਰਾਧੀਆਂ ਦੀ ਕ੍ਰੇਟਾ ਕਾਰ ਸਮੇਤ ਦੋ ਲਗਜ਼ਰੀ ਵਾਹਨ ਅਤੇ ਹਥਿਆਰ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ 30 ਪੰਜਾਬੀ, ਜਾਣੋ ਕਿਹੜੇ ਪਿੰਡ ਤੇ ਸ਼ਹਿਰ ਤੋਂ ਹਨ ਜ਼ਿਆਦਾ…







Leave a Reply