Actor Sonu Sood Latest News : ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ, ਸੋਨੂੰ ਸੂਦ ਲੁਧਿਆਣਾ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜੋ ਕਿ ਗੈਰ-ਜ਼ਮਾਨਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ। ਜਿਸ ’ਚ ਅਦਾਕਾਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਸੋਨੂੰ ਸੂਦ ਰਕੀਜਾ ਕੁਆਇਨ ਕੰਪਨੀ ਦੇ ਬ੍ਰਾਂਡ ਅੰਬੈਸਡਰ ਹਨ। ਇਸ ਕੰਪਨੀ ਦੇ ਧੋਖਾਧੜੀ ਕਰਨ ਦੇ ਇਲਜ਼ਾਮ ਲੱਗੇ ਹਨ। ਇੱਕ ਹਜ਼ਾਰ ਕਰੋੜ ਦੇ ਕ੍ਰਿਪਟੋ ਫ੍ਰਾਡ ਨਾਲ ਮਾਮਲਾ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ : ਮੁੜ ਚਰਚਾਵਾਂ ਵਿੱਚ Diljit Dosanjh, ਸੋਸ਼ਲ ਮੀਡੀਆ ‘ਤੇ ਪਾਈ ਪੋਸਟ: ਲਿਖਿਆ ਫਾਲਤੂ ਕਮਿਸ਼ਨ!
ਕੀ ਹੈ ਪੂਰਾ ਮਾਮਲਾ ?
ਇਹ ਕੇਸ ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਨੇ ਦਾਇਰ ਕੀਤਾ ਸੀ। ਉਸਨੇ ਇਲਜ਼ਾਮ ਲਗਾਇਆ ਸੀ ਕਿ ਮੋਹਿਤ ਸ਼ੁਕਲਾ ਨਾਮ ਦੇ ਵਿਅਕਤੀ ਨੇ ਉਸ ਨਾਲ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਵਕੀਲ ਦਾ ਕਹਿਣਾ ਹੈ ਕਿ ਮੋਹਿਤ ਸ਼ੁਕਲਾ ਨੇ ਉਸਨੂੰ ਨਕਲੀ ‘ਰਿਜ਼ਿਕਾ ਸਿੱਕਾ’ ਵਿੱਚ ਨਿਵੇਸ਼ ਕਰਨ ਲਈ ਧੋਖਾ ਦਿੱਤਾ ਸੀ ਅਤੇ ਸੋਨੂੰ ਸੂਦ ਨੂੰ ਇਸ ਮਾਮਲੇ ਵਿੱਚ ਗਵਾਹੀ ਦੇਣੀ ਸੀ।
ਇਹ ਵੀ ਪੜ੍ਹੋ : ਜਾਣੋ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ : ਪੜ੍ਹੋ ਤਾਜ਼ਾ ਅਪਡੇਟ







Leave a Reply