ਨਵੀਂ ਦਿੱਲੀ : ਦਿੱਲੀ ‘ਚ ਸਰਕਾਰ ਦਾ ਫੈਸਲਾ ਅੱਜ ਹੋਣ ਜਾ ਰਿਹਾ ਹੈ। ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਸ਼ੁਰੂਆਤੀ ਰੁਝਾਨ ਵਿਚ ਭਾਜਪਾ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਦਿਗਜ਼ ਨੇਤਾ ਪਿੱਛੇ ਚੱਲ ਰਹੇ ਹਨ। ਦਿੱਲੀ ਵਿਚ ਕੁੱਲ 70 ਸੀਟਾਂ ਹਨ ਅਤੇ ਬਹੁਮਤ ਲਈ 36 ਸੀਟਾਂ ਹੋਣੀਆਂ ਜ਼ਰੂਰੀ ਹਨ। ਰੁਝਾਨਾਂ ਵਿਚ ਭਾਜਪਾ ਅੱਗੇ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਟੱਕਰ ਦੇ ਰਹੀ ਹੈ। ਦਿੱਲੀ ਚੋਣ ਨਤੀਜਿਆਂ ਵਿਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚ ਫਸਵਾ ਮੁਕਾਬਲਾ ਚੱਲ ਰਿਹਾ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਜਪਾ 42 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਜਦਕਿ ‘ਆਪ’ 28 ਸੀਟਾਂ ਨਾਲ ਲੀਡ ਬਣਾਈ ਹੋਈ ਹੈ। ਜਦਕਿ ਕਾਂਗਰਸ ਨੇ ਆਪਣਾ ਖਾਤਾ ਵੀ ਨਹੀਂ ਖੋਲ੍ਹਿਆ ਹੈ।
ਇਹ ਵੀ ਪੜ੍ਹੋ : ਮੁੜ ਚਰਚਾਵਾਂ ਵਿੱਚ Diljit Dosanjh, ਸੋਸ਼ਲ ਮੀਡੀਆ ‘ਤੇ ਪਾਈ ਪੋਸਟ: ਲਿਖਿਆ ਫਾਲਤੂ ਕਮਿਸ਼ਨ!
ਰੁਝਾਨਾਂ ਮੁਤਾਬਕ ਨਵੀਂ ਦਿੱਲੀ ਸੀਟ ‘ਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ 232 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਨਾਲ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ੁਰੂਆਤੀ ਰੁਝਾਨਾਂ ਵਿਚ ਜੰਗਪੁਰਾ ਤੋਂ ਪਿੱਛੇ ਦੱਸੇ ਜਾ ਰਹੇ ਹਨ। ਕਰਾਵਲ ਨਗਰ ਤੋਂ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਅੱਗੇ ਚੱਲ ਰਹੇ ਹਨ, ਜਦਕਿ ‘ਆਪ’ ਦੇ ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਸੀਟ ਤੋਂ ਅੱਗੇ ਚੱਲ ਰਹੇ ਹਨ। ਦਿੱਲੀ ‘ਚ 5 ਫਰਵਰੀ ਨੂੰ ਹੋਈਆਂ ਚੋਣਾਂ ‘ਚ 1.55 ਕਰੋੜ ਯੋਗ ਵੋਟਰਾਂ ‘ਚੋਂ 60.54 ਫੀਸਦੀ ਨੇ ਵੋਟ ਪਾਈ ਸੀ।
ਇਹ ਵੀ ਪੜ੍ਹੋ : ਅਦਾਕਾਰ Sonu Sood ਦੀਆਂ ਵਧੀਆਂ ਮੁਸ਼ਕਿਲਾਂ, ਲੁਧਿਆਣਾ ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ
-ਦਿੱਲੀ ਚੋਣਾਂ ਵਿਚ EVM ਦੀ ਗਿਣਤੀ ਸ਼ੁਰੂ ਹੋ ਗਈ ਹੈ। ਕੇਜਰੀਵਾਲ ਦਾ ਝਾੜੂ ਸ਼ੁਰੂਆਤੀ ਰੁਝਾਨਾਂ ਵਿਚ ਲਗਾਤਾਰ ਪਛੜਦਾ ਜਾ ਰਿਹਾ ਹੈ। ਜਦਕਿ ਭਾਜਪਾ ਦੇ ਕਮਲ ਨਿਰਣਾਇਕ ਲੀਡ ਬਣਾ ਰਹੇ ਹਨ। ਕੇਜਰੀਵਾਲ 1500 ਵੋਟਾਂ ਨਾਲ ਪਿੱਛੇ ਹਨ। ਭਾਜਪਾ ਫਿਲਹਾਲ 43 ਸੀਟਾਂ ‘ਤੇ ਅੱਗੇ ਹੈ। ‘ਆਪ’ ਨੇ 26 ਸੀਟਾਂ ‘ਤੇ ਲੀਡ ਹਾਸਲ ਕੀਤੀ ਹੈ। ਕਾਂਗਰਸ ਇਕ ਸੀਟ ‘ਤੇ ਅੱਗੇ ਹੈ।
ਇਹ ਵੀ ਪੜ੍ਹੋ : ਕਾਰ ‘ਚ ਕੁੰਭ ਜਾ ਰਹੇ 5 ਨੌਜਵਾਨ ਦੋਸਤਾਂ ਦੇ ਇਕੱਠੇ ਨਿਕਲੇ ਜਨਾਜ਼ੇ, ਮੰਜ਼ਰ ਵੇਖ ਪੂਰੇ ਪਿੰਡ ਦੀਆਂ ਅੱਖਾਂ ਹੋਈਆਂ ਨਮ
-ਰੁਝਾਨਾਂ ਵਿਚ ਭਾਜਪਾ ਅੱਗੇ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਟੱਕਰ ਦੇ ਰਹੀ ਹੈ। ਦਿੱਲੀ ਚੋਣ ਨਤੀਜਿਆਂ ਵਿਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚ ਫਸਵਾ ਮੁਕਾਬਲਾ ਚੱਲ ਰਿਹਾ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਜਪਾ 41 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਜਦਕਿ ‘ਆਪ’ 28 ਸੀਟਾਂ ਨਾਲ ਲੀਡ ਬਣਾਈ ਹੋਈ ਹੈ। ਜਦਕਿ ਕਾਂਗਰਸ ਨੇ ਆਪਣਾ ਖਾਤਾ ਵੀ ਨਹੀਂ ਖੋਲ੍ਹਿਆ ਹੈ।
-ਰੁਝਾਨਾਂ ਮੁਤਾਬਕ ਨਵੀਂ ਦਿੱਲੀ ਸੀਟ ‘ਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ 343 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਨਾਲ ਹੈ।
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ‘ਚ ਕੁੱਲ 699 ਉਮੀਦਵਾਰ ਮੈਦਾਨ ਵਿਚ ਹੈ। ‘ਆਪ’ ਅਤੇ ਕਾਂਗਰਸ 70-70 ਸੀਟਾਂ ‘ਤੇ, ਭਾਜਪਾ 68 ਸੀਟਾਂ ‘ਤੇ ਚੋਣ ਲੜ ਰਹੀਆਂ ਹਨ। ਐਨਡੀਏ ਨੇ ਇੱਕ ਸੀਟ ਜੇਡੀਯੂ ਨੂੰ ਅਤੇ ਇੱਕ ਸੀਟ ਐਲਜੇਪੀ (ਆਰ) ਨੂੰ ਦਿੱਤੀ ਹੈ। ਇਸ ਵਾਰ ਵੀ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਹੈ। ਦੱਸ ਦੇਈਏ ਕਿ ਵੋਟਿੰਗ 5 ਫਰਵਰੀ ਨੂੰ ਇਕੋ ਪੜਾਅ ਵਿਚ ਹੋਈ ਸੀ। ਦਿੱਲੀ ਚੋਣਾਂ ‘ਚ 699 ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ, ਜਿਨ੍ਹਾਂ ‘ਚ 602 ਪੁਰਸ਼, 96 ਔਰਤਾਂ ਅਤੇ 1 ਹੋਰ ਉਮੀਦਵਾਰ ਸ਼ਾਮਲ ਹੈ।







Leave a Reply