ਗੁਰੂਹਰਸਹਾਏ (ਮਨਜੀਤ) : ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਦੇ ਨਵੇਂ ਬਣੇ ਸਰਪੰਚਾਂ ਪੰਚਾਂ ਦੇ ਨਾਲ ਹਲਕੇ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੀ ਧਰਮ ਪਤਨੀ ਚਰਨਜੀਤ ਕੌਰ ਵੱਲੋਂ ਪਹਿਲੀ ਪਲੇਠੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਵੱਡੀ ਗਿਣਤੀ ’ਚ ਪੁੱਜੇ। ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੀ ਧਰਮ ਪਤਨੀ ਚਰਨਜੀਤ ਕੌਰ, ਬਚਿੱਤਰ ਸਿੰਘ ਲਾਡੀ, ਹਰਜਿੰਦਰ ਸਿੰਘ ਘਾਂਗਾ, ਬਲਵੰਤ ਸਿੰਘ ਲਾਡੀ,ਹੰਸਾ ਸਿੰਘ ਕਾਮਰੇਡ, ਨੀਲੂ ਵਧਵਾ, ਝੰਡਵਿੰਦਰ ਸਿੰਘ ਝੰਡਾ,ਨਾਇਬ ਤਹਿਸੀਲਦਾਰ ਜੈ ਅਮਨਦੀਪ ਗੋਇਲ ਗੁਰੁਹਰਸਹਾਏ,ਬੀ. ਡੀ. ਪੀ. ੳ. ਪ੍ਰਤਾਪ ਸਿੰਘ ਗੁਰੂਹਰਸਹਾਏ,ਬੀ. ਡੀ. ਪੀ. ੳ. ਸਤਿੰਦਰ ਕੌਰ ਮਮਦੋਟ, ਪੰਚਾਇਤ ਅਫ਼ਸਰ ਸ਼ਰਮਾ ਗੁਰੂਹਰਸਹਾਏ।

ਜੇ. ਈ. ਲਵਸ਼ਮੀਤ ਸਿੰਘ, ਜੇ. ਈ. ਗਗਨਦੀਪ ਸਿੰਘ, ਐੱਸ. ਪੀ. ਸਤਨਾਮ ਸਿੰਘ ਗੁਰੂਹਰਸਹਾਏ, ਐੱਸ. ਐੱਚ. ਓ. ਜਗਦੀਪ ਸਿੰਘ ਉਨ੍ਹਾਂ ਦੇ ਨਾਲ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਵੱਖ-ਵੱਖ ਪਿੰਡਾਂ ਤੋਂ ਆਏ ਪੰਚਾਂ ਸਰਪੰਚਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕਰਨ ਦੇ ਆਦੇਸ਼ ਦਿੱਤੇ, ਉਥੇ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਸਬੰਧੀ ਵੀ ਚਾਨਣਾ ਪਾਇਆ।

ਇਸ ਮੌਕੇ ਵੱਖ-ਵੱਖ ਮਹਿਕਮੇ ਦੇ ਪਹੁੰਚੇ ਅਧਿਕਾਰੀਆਂ ਵੱਲੋਂ ਪੰਚਾ ਸਰਪੰਚਾਂ ਨੂੰ ਆਪਣੇ ਮੋਬਾਈਲ ਨੰਬਰ ਦਿੱਤੇ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਦੀ ਹੈ ਤਾਂ ਉਨ੍ਹਾਂ ਦੇ ਨਾਲ ਸੰਪਰਕ ਕਰਨ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਪੰਚ ਸਰਪੰਚ ਨੂੰ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਗੁਰੂਹਰਸਹਾਏ ਦੇ ਨਵੇਂ ਚੁਣੇ ਗਏ ਸਰਪੰਚ ਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਮੌਜੂਦ ਸਨ।







Leave a Reply