ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਨੇ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਕੀਤੇ ਸੰਮਨਅਧੀਨ ਸੰਸਦ ਸੈਸ਼ਨ ’ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਹੋਣ ਕਾਰਨ ਸੰਸਦ ਦੀ ਕਾਰਵਾਈ ’ਚ ਸ਼ਾਮਲ ਨਹੀਂ ਹੋ ਸਕਦੇ ਅਤੇ ਉਨ੍ਹਾਂ ਨੂੰ ਜ਼ਬਰੀ ਗ਼ੈਰ-ਹਾਜ਼ਰ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੇ ਸੰਸਦੀ ਹਲਕੇ ਨੂੰ ਪ੍ਰਤੀਨਿਧਤਾ ਤੋਂ ਵਾਂਝਾ ਕਰਨਾ ਅਤੇ 60 ਦਿਨਾਂ ਦੀ ਗ਼ੈਰਹਾਜ਼ਰੀ ਪੂਰੀ ਹੋਣ ਤੋਂ ਬਾਅਦ ਸੀਟ ਨੂੰ ਖ਼ਾਲੀ ਐਲਾਨਣਾ ਹੈ, ਜੋ ਨਾ ਸਿਰਫ਼ ਉਨ੍ਹਾਂ ਨਾਲ ਸਗੋਂ ਉਨ੍ਹਾਂ ਦੇ ਹਲਕੇ ਦੇ ਵੋਟਰਾਂ ਨਾਲ ਵੀ ਬੇਇਨਸਾਫ਼ੀ ਹੋਵੇਗੀ।
ਇਹ ਵੀ ਪੜ੍ਹੋ : ਫਰੀਦਕੋਟ ਵਿੱਚ ਵੱਡਾ ਹਾਦਸਾ : ਪੁਲ਼ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌਤ
ਪਟੀਸ਼ਨ ’ਚ ਉਨ੍ਹਾਂ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਨ ਦੀ ਇਜਾਜ਼ਤ ਵੀ ਮੰਗੀ ਹੈ ਤਾਂ ਜੋ ਉਹ ਆਪਣੇ ਸੰਸਦੀ ਹਲਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਦੇ ਮੁੱਦਿਆਂ ‘ਤੇ ਚਰਚਾ ਕਰ ਸਕਣ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਕ ਚੁਣੇ ਹੋਏ ਸੰਸਦ ਮੈਂਬਰ ਹਨ ਤੇ ਇਸ ਲਈ ਉਨ੍ਹਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਗੱਲਬਾਤ ਕਰਨ ਦਾ ਪੂਰਾ ਅਧਿਕਾਰ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਬੰਦ, ਦਿੱਲੀ ਪਹੁੰਚਣ ਲਈ ਜਾਰੀ ਨਵਾਂ ਰੂਟ, ਪੜ੍ਹੋ ਪੂਰੀ ਖ਼ਬਰ
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸੰਸਦ ਦੀ ਕਾਰਵਾਈ ਤੋਂ 60 ਦਿਨਾਂ ਤੱਕ ਗ਼ੈਰਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਦੀ ਸੀਟ ਖ਼ਾਲੀ ਜਾਵੇਗੀ ਅਤੇ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਨੂੰ ਜਬਰੀ ਹਿਰਾਸਤ ’ਚ ਰੱਖਿਆ ਗਿਆ ਹੈ ਤੇ ਸੰਸਦ ਦੀ ਕਾਰਵਾਈ ’ਚ ਭਾਗ ਲੈਣ ਤੋਂ ਰੋਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਰਣਵੀਰ ਇਲਾਹਾਬਾਦੀਆ ਨੂੰ ਮਿਲੀ ਬੜੀ ਰਾਹਤ, ਸੁਪਰੀਮ ਕੋਰਟ ਨੇ ਕਿਹਾ- “ਤੁਹਾਡੇ ਦਿਮਾਗ ਵਿੱਚ ਗੰਦਗੀ”







Leave a Reply