ਦਿੱਲੀ ਵਿੱਚ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਤੋਂ ਬਾਅਦ ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ (20 ਫਰਵਰੀ) ਹੋਇਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਇੱਕ ਦਿਨ ਬਾਅਦ ਨਵੇਂ ਮੁੱਖ ਮੰਤਰੀ ਦੀ ਉਡੀਕ ਖ਼ਤਮ ਹੋ ਗਈ ਹੈ। ਰੇਖਾ ਗੁਪਤਾ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਰੇਖਾ ਗੁਪਤਾ ਭਗਵੇਂ ਰੰਗ ਦੀ ਸਾੜੀ ਵਿੱਚ ਨਜ਼ਰ ਆਈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਉਨ੍ਹਾਂ ਤੋਂ ਪਹਿਲਾਂ ਆਤਿਸ਼ੀ, ਸ਼ੀਲਾ ਦੀਕਸ਼ਿਤ ਅਤੇ ਸੁਸ਼ਮਾ ਸਵਰਾਜ ਦਿੱਲੀ ਦੀਆਂ ਮਹਿਲਾ ਮੁੱਖ ਮੰਤਰੀ ਰਹਿ ਚੁੱਕੀਆਂ ਹਨ। ਰੇਖਾ ਗੁਪਤਾ ਸ਼ਾਲੀਮਾਰ ਬਾਗ ਤੋਂ ਵਿਧਾਇਕ ਹੈ। ਉਨ੍ਹਾਂ ਨੇ ਤਿੰਨ ਵਾਰ ਆਮ ਆਦਮੀ ਪਾਰਟੀ ਦੀ ਵਿਧਾਇਕ ਬੰਦਨਾ ਕੁਮਾਰੀ ਨੂੰ ਵੱਡੇ ਫਰਕ ਨਾਲ ਹਰਾਇਆ ਹੈ।
ਇਹ ਵੀ ਪੜ੍ਹੋ : ਕੀ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਉਣਗੇ? ਪੜ੍ਹੋ ਪੂਰੀ ਖ਼ਬਰ
ਮੰਤਰੀਆਂ ਨੇ ਵੀ ਚੁੱਕੀ ਸਹੁੰ
ਰੇਖਾ ਗੁਪਤਾ ਤੋਂ ਬਾਅਦ, ਐਲਜੀ ਵਿਨੈ ਕੁਮਾਰ ਸਕਸੈਨਾ ਨੇ ਹੋਰ ਕੈਬਨਿਟ ਮੈਂਬਰਾਂ ਨੂੰ ਅਹੁਦੇ ਅਤੇ ਗੋਪਨੀਅਤਾ ਦੀ ਸਹੁੰ ਚੁਕਾਈ। ਰੇਖਾ ਗੁਪਤਾ ਤੋਂ ਬਾਅਦ ਪ੍ਰਵੇਸ਼ ਵਰਮਾ ਨੇ ਦਿੱਲੀ ਦੇ ਮੰਤਰੀ ਵਜੋਂ ਸਹੁੰ ਚੁੱਕੀ। ਫਿਰ ਆਸ਼ੀਸ਼ ਸੂਦ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ : ਤੀਸਰੀ ਉਡਾਣ ‘ਚ ਗੁਰਦਾਸਪੁਰ ਦੇ 6 ਭਾਰਤੀਆਂ ਨੂੰ ਕੀਤਾ ਡਿਪੋਰਟ






