ਪੰਜਾਬ ਵਿੱਚ ਕਾਂਗਰਸੀ ਆਗੂ ਉੱਤੇ ਸ਼ਰੇਆਮ ਚਲਾਈਆਂ ਗੋਲੀਆਂ, ਮੌਕੇ “ਤੇ ਪੁੱਜੀ ਪੁਲਸ

Amritsar Firing News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੁੱਟਖੋਹ, ਕਤਲ ਤੇ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਕਸਬਾ ਜੰਡਿਆਲਾ ਗੁਰੂ ਵਿੱਚੋਂ ਵੀ ਅਪਰਾਧਿਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਸ ਨੂੰ ਲੈ ਕੇ ਇਲਾਕੇ ਦੇ ਲੋਕ ਕਾਫੀ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਦਿਖਾਈ ਦੇ ਰਹੇ ਹਨ। ਦੇਰ ਰਾਤ ਨੂੰ ਕਸਬਾ ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੂਪੁਰਾ ਵਿੱਚ ਅਣਪਛਾਤੇ ਲੋਕਾਂ ਵੱਲੋਂ ਇੱਕ ਕਾਂਗਰਸੀ ਆਗੂ ਦੇ ਘਰ ਉਤੇ ਕਥਿਤ ਫਾਇਰਿੰਗ ਕੀਤੀ ਗਈ ਹੈ। ਉਕਤ ਘਟਨਾ ਦੀ ਸੂਚਨਾ ਮਿਲਣ ਉੱਤੇ ਐੱਸ.ਐੱਚ.ਓ. ਥਾਣਾ ਜੰਡਿਆਲਾ ਗੁਰੂ ਪਲਵਿੰਦਰ ਸਿੰਘ ਭਾਰੀ ਪੁਲਸ ਬਲ ਸਮੇਤ ਮੌਕੇ ਉੱਤੇ ਪੁੱਜੇ ਅਤੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸ.ਐੱਚ.ਓ. ਜੰਡਿਆਲਾ ਗੁਰੂ ਪਲਵਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਉਹ ਘਟਨਾ ਦੀ ਜਾਂਚ ਪੜਤਾਲ ਕਰ ਰਹੇ ਹਨ। ਹਾਲਾਂਕਿ ਪਰਿਵਾਰਿਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਚਾਰ ਤੋਂ ਪੰਜ ਗੋਲੀਆਂ ਦੇ ਖੋਲ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਰੇਖਾ ਗੁਪਤਾ ਬਣੀ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ, ਨਵੇਂ ਮੰਤਰੀਆਂ ਨੇ ਵੀ ਚੁੱਕੀ ਸਹੁੰ

ਉਨ੍ਹਾਂ ਨੇ ਦੱਸਿਆ ਕਿ ਉਕਤ ਘਟਨਾ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਕਾਂਗਰਸੀ ਆਗੂ ਬਲਵਿੰਦਰ ਸਿੰਘ ਦੇ ਘਰ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਇਹ ਮਾਮਲਾ ਕਥਿਤ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਜਾਪਦਾ ਹੈ ਪਰ ਪੁਲਸ ਫਿਲਹਾਲ ਇਸ ਦੀ ਵੀ ਤਫਤੀਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਜ਼ਦੀਕੀ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਲਿਜਾਣ ਤੋਂ ਬਾਅਦ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨੈਸ਼ਨਲ ਵੇਟਲਿਫਟਿੰਗ ਚੈਂਪੀਅਨ ਯਸ਼ਤਿਕਾ ਦੀ 4 ਸੈਕਿੰਡ ‘ਚ ਦਰਦਨਾਕ ਮੌਤ

 

 

Leave a Reply

Your email address will not be published. Required fields are marked *