ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਲੋਕ-ਹਿਤੈਸ਼ੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਸਕੀਮ ਪੰਜਾਬ ਦੇ ਕਰੀਬ 40 ਲੱਖ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮੱਧਵਰਗ ਪਰਿਵਾਰਾਂ ਦੇ ਘਰੇਲੂ ਖਰਚੇ ਘਟਾਉਣ ਵੱਲ ਇਕ ਇਤਿਹਾਸਿਕ ਕਦਮ ਹੈ, ਜੋ ਸਰਕਾਰ ਦੀ ਲੋਕ-ਕੇਂਦਰਿਤ ਸੋਚ ਨੂੰ ਦਰਸਾਉਂਦੀ ਹੈ।
ਨਿਤਿਨ ਕੋਹਲੀ ਨੇ ਦੱਸਿਆ ਕਿ ਨੀਲੇ ਰਾਸ਼ਨ ਕਾਰਡ ਧਾਰਕਾਂ ਨੂੰ ਉੱਚ ਗੁਣਵੱਤਾ ਵਾਲੀ ਕਣਕ ਦੇ ਨਾਲ ਵਿਸ਼ੇਸ਼ ਫੂਡ ਕਿਟ ਦਿੱਤੀ ਜਾਵੇਗੀ, ਜਿਸ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਲ ਹੋਵੇਗਾ।
ਉਨ੍ਹਾਂ ਕਿਹਾ ਕਿ 6 ਮਾਰਚ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਇ ਲਿਖੇਗਾ ਅਤੇ ਆਮ ਆਦਮੀ ਪਾਰਟੀ ਦੀ ਲੋਕ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰੇਗਾ।
ਅੰਤ ਵਿੱਚ ਉਨ੍ਹਾਂ ਭਰੋਸਾ ਦਿਵਾਇਆ ਕਿ ਜਲੰਧਰ ਸੈਂਟਰਲ ਵਿੱਚ ਹਰ ਯੋਜਨਾ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਹੱਕਦਾਰਾਂ ਤੱਕ ਪਹੁੰਚਾਇਆ ਜਾਵੇਗਾ।







Leave a Reply