ਪਿੰਡ ਮੀਰਪੁਰ ਵਿੱਚ ਕੱਲ੍ਹ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਪਿੰਡ ਦੀ ਸੰਗਤ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਦੀ ਸਜਾਵਟ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤ੍ਰਛਾਇਆ ਹੇਠ ਨਗਰ ਕੀਰਤਨ ਜਲਾਲ ਬਿਖੇਰਦਾ ਹੋਇਆ ਪੂਰੇ ਪਿੰਡ ਦੀ ਪਰਿਕਰਮਾ ਕਰਕੇ ਸੰਗਤਾਂ ਨੂੰ ਦਰਸ਼ਨ-ਦੀਦਾਰ ਬਖ਼ਸ਼ਦਾ ਨਜ਼ਰ ਆਇਆ।
ਰਸਤੇ ਵਿੱਚ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਸੰਗਤ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਵਿਅਕਤੀਗਤ ਅਤੇ ਸਮੂਹਿਕ ਰੂਪ ਵਿੱਚ ਸੇਵਾਵਾਂ ਨਿਭਾਈਆਂ ਗਈਆਂ। ਲੰਗਰ ਦੀ ਵਿਵਸਥਾ ਵੀ ਕੀਤੀ ਗਈ, ਜਿਸ ਵਿੱਚ ਹਜ਼ਾਰਾਂ ਸੰਗਤਾਂ ਨੇ ਲੰਗਰ ਛਕ ਕੇ ਗੁਰੂ ਘਰ ਦੀ ਬਖ਼ਸ਼ੀਸ਼ ਪ੍ਰਾਪਤ ਕੀਤੀ।







Leave a Reply