ਮਾਘੀ ਦੇ ਦਿਹਾੜੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪੰਥਕ ਪਾਰਟੀ ਦੇ ਗਠਨ ਦਾ ਵੱਡਾ ਐਲਾਨ ਹੋ ਸਕਦਾ ਹੈ। ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ, ਦੀ ਅਗਵਾਈ ਹੇਠ ਇਸ ਨਵੀਂ ਪਾਰਟੀ ਦੀ ਸਥਾਪਨਾ ਦੀਆਂ ਤਿਆਰੀਆਂ ਚਲ ਰਹੀਆਂ ਹਨ। ਸੂਤਰਾਂ ਮੁਤਾਬਕ, ਇਨ੍ਹਾਂ ਆਗੂਆਂ ਨੇ ਆਪਣੇ ਸਮਰਥਕਾਂ ਨੂੰ ਮਾਘੀ ਮੇਲੇ ਵਿੱਚ ਸ਼ਮੂਲੀਅਤ ਲਈ ਸੱਦਾ ਦੇ ਦਿੱਤਾ ਹੈ।
ਦੋਵੇਂ ਸੰਸਦ ਮੈਂਬਰ, ਜੋ ਪਿਛਲੀ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ, ਪੰਜਾਬ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਨਵੀਂ ਪਾਰਟੀ ਬਣਾਉਣ ਦੇ ਅਲਾਹਣੇ ਕਰ ਰਹੇ ਹਨ। ਸਰਬਜੀਤ ਸਿੰਘ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਹਲਚਲ ਨੂੰ ਮਜ਼ਬੂਤ ਕਰਨ ਲਈ ਮਾਘੀ ਮੇਲੇ ਨੂੰ ਇੱਕ ਬੁਨਿਆਦੀ ਪਲੈਟਫਾਰਮ ਬਣਾਇਆ ਜਾ ਰਿਹਾ ਹੈ।
ਅਕਾਲੀ ਦਲ ਲਈ ਚੁਣੌਤੀ
ਸ਼੍ਰੋਮਣੀ ਅਕਾਲੀ ਦਲ ਬਾਦਲ, ਜੋ ਪਿਛਲੀਆਂ ਤਿੰਨ ਚੋਣਾਂ ਵਿੱਚ ਸਖਤ ਹਾਰ ਦਾ ਸਾਹਮਣਾ ਕਰ ਰਿਹਾ ਹੈ, ਇਸ ਨਵੀਂ ਪੰਥਕ ਪਾਰਟੀ ਕਾਰਨ ਇੱਕ ਨਵੀਂ ਸਿਆਸੀ ਚੁਣੌਤੀ ਦਾ ਸਾਹਮਣਾ ਕਰ ਸਕਦਾ ਹੈ। ਸਰਬਜੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਇਸ ਖਲਾਅ ਨੂੰ ਭਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਅਕਾਲੀ ਦਲ ਦੀ ਹਾਰ ਕਾਰਨ ਉਭਰਿਆ ਹੈ।
ਸੂਤਰਾਂ ਅਨੁਸਾਰ, 14 ਜਨਵਰੀ ਨੂੰ ਨਵੀਂ ਪਾਰਟੀ ਦੇ ਵਿਸ਼ੇਸ਼ ਉਦੇਸ਼ਾਂ, ਨਾਮ ਅਤੇ ਸੰਰਚਨਾ ਦਾ ਖੁਲਾਸਾ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿਆਸੀ ਹਲਕੇਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਕੀ ਇਹ ਨਵੀਂ ਪੰਥਕ ਪਾਰਟੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਦਿਸ਼ਾ ਦਿੱਤੀਆਂ ਦਿਖਾਈ ਦੇਵੇਗੀ।







Leave a Reply