ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਜਲੰਧਰ ਅਰਬਨ ਸੰਜੀਵ ਭਗਤ ਨੇ ਕਿਹਾ ਹੈ ਕਿ ਆਉਣ ਵਾਲੀ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ।
ਉਹਨਾਂ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਦੀਆਂ ਲੋਕਹਿਤ ਨੀਤੀਆਂ ਤੇ ਵਿਕਾਸ ਕਾਰਜਾਂ ਨੇ ਲੋਕਾਂ ਦੇ ਦਿਲ ਜਿੱਤੇ ਹਨ। ਤਰਨਤਾਰਨ ਦੇ ਲੋਕ ਸੱਚਾਈ, ਇਮਾਨਦਾਰੀ ਤੇ ਵਿਕਾਸ ਦੇ ਨਾਲ ਖੜ੍ਹੇ ਹਨ।
ਸੰਜੀਵ ਭਗਤ ਨੇ ਕਿਹਾ ਕਿ ਪਾਰਟੀ ਦੇ ਵਰਕਰ ਹਰ ਪਿੰਡ ਤੇ ਵਾਰਡ ਤੱਕ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ, ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਨੀਤੀਆਂ ਤੇ ਕੰਮਾਂ ਬਾਰੇ ਜਾਣੂ ਕਰਵਾ ਰਹੇ ਹਨ। ਲੋਕਾਂ ਵਲੋਂ ਮਿਲ ਰਹੇ ਭਰੋਸੇ ਤੇ ਸਮਰਥਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨਿਸ਼ਚਿਤ ਹੈ।
ਉਹਨਾਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੋਵੇਗੀ, ਜਿਹੜੇ ਸੱਚੇ ਤੇ ਵਿਕਾਸ ਪੱਖੀ ਰਾਜਨੀਤਿਕ ਸਿਸਟਮ ਦਾ ਸਾਥ ਦੇ ਰਹੇ ਹਨ।









Leave a Reply