ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ‘ਬੰਦ’ ਦੀ ਕਾਲ, ਜਾਣੋ ਪੂਰਾ ਮਾਮਲਾ

ਜਲੰਧਰ : 26 ਜਨਵਰੀ ਨੂੰ ਇਕ ਪਾਸੇ ਜਿੱਥੇ ਪੂਰੇ ਦੇਸ਼ ‘ਚ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ, ਉੱਥੇ ਹੀ ਉਸ ਦਿਨ ਅੰਮ੍ਰਿਤਸਰ ਦੇ ਟਾਊਨ ਹਾਲ ਵਿਖੇ ਸਥਿਤ ਡਾ. ਅੰਬੇਡਕਰ ਦੀ ਮੂਰਤੀ ਦੀ ਇਕ ਨੌਜਵਾਨ ਵੱਲੋਂ ਕੀਤੀ ਗਈ ਬੇਅਦਬੀ ਕਾਰਨ ਪੂਰੇ ਦਲਿਤ ਸਮਾਜ ‘ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਇਸ ਘਟਨਾ ਕਾਰਨ ਪੂਰੇ ਪੰਜਾਬ ‘ਚ ਮਾਹੌਲ ਭਖਿਆ ਹੋਇਆ ਹੈ ਅਤੇ ਇਸ ਬਾਰੇ ਸਿਆਸਤ ਵੀ ਕਾਫ਼ੀ ਗਰਮਾਈ ਹੋਈ ਹੈ।

ਇਸੇ ਕਾਰਨ ਬੀਤੇ ਦਿਨ ਅੰਮ੍ਰਿਤਸਰ ‘ਚ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੌਰਾਨ ਐੱਸ.ਸੀ. ਭਾਈਚਾਰੇ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸੇ ਸਿਲਸਿਲੇ ‘ਚ ਅੱਜ ਜਲੰਧਰ, ਲੁਧਿਆਣਾ, ਮੋਗਾ, ਨਵਾਂਸ਼ਹਿਰ, ਫਗਵਾੜਾ ਤੇ ਹੁਸ਼ਿਆਰਪੁਰ ਦੀਆਂ ਐੱਸ.ਸੀ. ਭਾਈਚਾਰੇ ਦੀਆਂ ਜਥੇਬੰਦੀਆਂ ਵੱਲੋਂ ਵੀ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਾਬਾ ਸਾਹਿਬ ਦੀ ਮੂਰਤੀ ਤੋੜਣ ਦੇ ਮਾਮਲੇ ‘ਚ ਮੁੱਖ ਮੰਤਰੀ ਦਾ ਵੱਡਾ ਬਿਆਨ

ਕਈ ਸ਼ਹਿਰਾਂ ਦੇ ਬਾਜ਼ਾਰਾਂ ‘ਚ ਲਾਊਡਸਪੀਕਰਾਂ ‘ਚ ਅਨਾਊਂਸਮੈਂਟ ਕਰ ਕੇ ਇਸ ਬੰਦ ‘ਚ ਵਪਾਰੀ ਵਰਗ ਕੋਲੋਂ ਸਹਿਯੋਗ ਮੰਗਿਆ ਗਿਆ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ- ਮੈਡੀਕਲ ਸਟੋਰ, ਹਸਪਤਾਲ ਤੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਦਲਿਤ ਸਮਾਜ ਇਸ ਮਾੜੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਟਾਊਨ ਹਾਲ ਸਥਿਤ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ‘ਤੇ 26 ਜਨਵਰੀ ਵਾਲੇ ਦਿਨ ਇਕ ਨੌਜਵਾਨ ਚੜ੍ਹ ਗਿਆ, ਜਿਸ ਨੇ ਉੱਪਰ ਚੜ੍ਹ ਕੇ ਮੂਰਤੀ ‘ਤੇ ਹਥੌੜੇ ਨਾਲ ਸੱਟਾਂ ਮਾਰੀਆਂ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪੁਲਸ ਇਸ ਮਾਮਲੇ ‘ਚ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਇਸ ਨੇ ਇਹ ਕਿਉਂ ਕੀਤਾ ਹੈ ਤੇ ਇਸ ਮਾਮਲੇ ‘ਚ ਮੁਲਜ਼ਮ ਨਾਲ ਕੋਈ ਹੋਰ ਵੀ ਸ਼ਾਮਲ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਖੁਸ਼ਖਬਰੀ! ਸਰਕਾਰ ਦੇ ਇਸ ਕਦਮ ਨਾਲ ਕਣਕ ਦੀਆਂ ਕੀਮਤਾਂ ਹੋਈਆਂ ਘੱਟ

Leave a Reply

Your email address will not be published. Required fields are marked *