ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਪੁਲਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।

ਦੱਸਣਯੋਗ ਹੈ ਕਿ ਇਸ ਹਮਲੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਇਕ ਸ਼ਖ਼ਸ ਸਾਹਮਣੇ ਤੋਂ ਸੁਖਬੀਰ ਬਾਦਲ ਵੱਲ ਵੱਧਦਾ ਹੈ। ਇਕ ਸੇਵਾਦਾਰ ਵੱਲੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਾਂਦਾ ਹੈ। ਇੰਨੇ ਨੂੰ ਉਹ ਸ਼ਖ਼ਸ ਪਿਸਤੌਲ ਕੱਢ ਕੇ ਸੁਖਬੀਰ ਬਾਦਲ ਵੱਲ ਕਰਨ ਹੀ ਲੱਗਦਾ ਹੈ ਕਿ ਇਕ ਸੇਵਾਦਾਰ ਵੱਲੋਂ ਉਸ ਨੂੰ ਤੁਰੰਤ ਫੜ ਲਿਆ ਜਾਂਦਾ ਹੈ ਤੇ ਪਿਸਤੌਲ ਉੱਪਰ ਨੂੰ ਕਰ ਦਿੱਤੀ ਜਾਂਦੀ ਹੈ। ਇਸ ਕਾਰਨ ਜਦੋਂ ਗੋਲ਼ੀ ਚੱਲੀ ਤਾਂ ਪਿਸਤੌਲ ਦਾ ਰੁਖ ਉੱਪਰ ਨੂੰ ਹੋ ਗਿਆ ਤੇ ਸੁਖਬੀਰ ਬਾਦਲ ਵਾਲ-ਵਾਲ ਬੱਚ ਗਏ।







Leave a Reply