ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਇੱਕ ਐੱਸ. ਐੱਚ. ਓ. ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਐੱਸ. ਐੱਚ. ਓ. ਇਨੋਵਾ ਕਾਰ ਵਿੱਚ ਸਵਾਰ ਸਨ। ਉਹ ਅਮਲੋਹ ਰੋਡ ਤੋਂ ਗੁਜਰ ਰਹੇ ਸਨ। ਅਚਾਨਕ ਉਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਇਕ ਟਰੱਕ ਦੇ ਹੇਠਾਂ ਫੱਸ ਗਈ। ਹਾਦਸੇ ਦੇ ਤੁਰੰਤ ਬਾਅਦ ਕਾਰ ਦੀ ਅਗਲੀ ਸੀਟ ਦੇ ਏਅਰ ਬੈਗ ਖੁੱਲ੍ਹ ਗਏ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚੀ ਅਤੇ ਨੇੜਲੇ ਹਸਪਤਾਲ ਦੇ ਵਿਚ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਜਾਣਕਾਰੀ ਦੇ ਅਨੁਸਾਰ ਐੱਸ. ਐੱਚ. ਓ. ਦਵਿੰਦਰਪਾਲ ਸਿੰਘ ਥਾਣੇ ਤੋਂ ਮੰਡੀ ਗੋਬਿੰਦਗੜ੍ਹ ਆਪਣੇ ਘਰ ਜਾ ਰਹੇ ਹਨ। ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਜਾ ਟਕਰਾਈ। ਨੇੜੇ ਦੇ ਲੋਕਾਂ ਨੇ ਐੱਸ. ਐੱਚ. ਓ. ਨੂੰ ਕਾਰ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਅਨੁਸਾਰ ਪਤਾ ਚਲਿਆ ਹੈ ਕਿ ਐੱਸ. ਐੱਚ. ਓ. ਦੀ ਮੌਕੇ ‘ਤੇ ਹੀ ਮੌਤ ਹੋ ਗਈਸੀ।







Leave a Reply