ਬਿਜਲੀ ਬਿੱਲਾਂ ਨਾਲ ਜੁੜੀ ਵੱਡੀ ਖ਼ਬਰ, ਬਿਜਲੀ ਮਹਿਕਮੇ ਨੇ ਲਿਆ ਵੱਡਾ ਫੈਸਲਾ

ਪੰਜਾਬ ਦੇ ਬਿਜਲੀ ਨਾਲ ਜੁੜੀ ਇਕ ਖਾਸ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਵਿਚ ਲੋਕਾਂ ਨੂੰ ਬਿਜਲੀ ਬਿੱਲ ਪੰਜਾਬੀ ਭਾਸ਼ਾ ਵਿਚ ਵੀ ਮਿਲਣ ਲੱਗੇ ਹਨ। ਇਸ ਤੋਂ ਪਹਿਲਾਂ ਸਿਰਫ਼ ਅੰਗਰੇਜ਼ੀ ਵਿਚ ਹੀ ਬਿੱਲ ਦੀ ਪਰਚੀ ਮਿਲਦੀ ਸੀ। ਹੁਣ ਵਿਭਾਗ ਵੱਲੋਂ ਅੰਗਰੇਜ਼ੀ ਦੇ ਨਾਲ ਪੰਜਾਬੀ ਭਾਸ਼ਾ ਵਿਚ ਵੀ ਬਿੱਲ ਪ੍ਰਿੰਟ ਕਰਕੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੈਰਿਜ ਪੈਲੇਸ ਅਤੇ ਧਾਰਮਿਕ ਸਥਾਨਾਂ ‘ਤੇ ਲਈ ਹੁਕਮ ਜਾਰੀ

ਜ਼ਿਕਰਯੋਗ ਹੈ ਕਿ ਬਿਜਲੀ ਬਿੱਲਾਂ ਨੂੰ ਪੰਜਾਬੀ ਭਾਸ਼ਾ ’ਚ ਜਾਰੀ ਕਰਨ ਦੀ ਮੰਗ ਵਾਲੀ ਰਿੱਟ ‘ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਕਿ 26 ਦਸੰਬਰ ਤੋਂ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ ਜਦਕਿ ਹੁਣ ਬਿਜਲੀ ਦੇ ਬਿੱਲ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿਚ ਆ ਰਹੇ ਹਨ।

ਇਹ ਵੀ ਪੜ੍ਹੋ : ਮਹਾਕੁੰਭ ਹਾਦਸਾ: ਭਾਜੜ ਦੌਰਾਨ 30 ਲੋਕਾਂ ਦੀ ਮੌਤ, ਪ੍ਰਸ਼ਾਸਨ ਨੇ ਕੀਤੀ ਪੁਸ਼ਟੀ

ਇਸ ਰਿੱਟ ਵਿਚ ਬਿੱਲ ਪੰਜਾਬੀ ਵਿਚ ਪ੍ਰਿੰਟ ਕਰਨ ਦੀ ਮੰਗ ਕਰਦੇ ਹੋਏ ਕਿਹਾ ਗਿਆ ਸੀ ਕਿ ਸੂਬੇ ਦੇ ਪਿੰਡਾਂ ਵਿਚ ਲੋਕਾਂ ਨੂੰ ਅੰਗਰੇਜ਼ੀ ਨਾ ਆਉਣ ਕਰਕੇ ਬਿਜਲੀ ਦੇ ਬਿੱਲਾਂ ਨੂੰ ਸਮਝਣ ਵਿਚ ਦਿੱਕਤ ਆਉਂਦੀ ਹੈ। ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲ ਦੋਹਾਂ ਭਾਸ਼ਾਵਾਂ ਵਿਚ ਪ੍ਰਿੰਟ ਕਰਨੇ ਸ਼ੁਰੂ ਕਰ ਦਿੱਤੇ।

 

Leave a Reply

Your email address will not be published. Required fields are marked *