ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ‘ਚ ਹਲਚਲ ਤੇਜ਼ ਹੋ ਗਈ ਹੈ ਅਤੇ ਆਪੋ-ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਸਿਲਸਿਲਾ ਜਾਰੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸ ਦੇ ਤਹਿਤ ਹੀ ਸੰਗਰੂਰ ‘ਚ ਭਾਜਪਾ ਵਲੋਂ ਆਪਣੇ 19 ਉਮੀਦਵਾਰਾਂ ਦਾ ਕੀਤਾ ਐਲਾਨ ਕੀਤਾ ਗਿਆ ਹੈ।

ਇੱਥੇ ਬਾਕੀ 10 ਸੀਟਾਂ ਅਕਾਲੀ ਦਲ ਲਈ ਛੱਡੇ ਜਾਣ ਦੀਆਂ ਚਰਚਾਵਾਂ ਵੀ ਜ਼ੋਰ ਫੜ੍ਹ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ 60 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।







Leave a Reply