Faridkot News: ਪੰਜਾਬ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਗ੍ਰਾਂਟਾਂ ਦੀ ਦੁਰਵਰਤੋਂ ਅਤੇ ਰਿਕਾਰਡ ਨਾਲ ਛੇੜਛਾੜ ਦੇ ਮਾਮਲੇ ਵਿੱਚ, ਪੁਲਸ ਨੇ ਸਿੱਖਿਆ ਵਿਭਾਗ ਦੇ 6 ਅਧਿਕਾਰੀਆਂ ਸਮੇਤ ਕੁੱਲ ਸੱਤ ਲੋਕਾਂ ਵਿਰੁੱਧ ਸਦਰ ਥਾਣੇ ਵਿੱਚ ਧੋਖਾਧੜੀ ਅਤੇ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜ਼ਿਲ੍ਹੇ ‘ਚ ਨਵੀਂ ਪਾਬੰਦੀਆਂ, ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ
ਇਹ ਪੂਰਾ ਮਾਮਲਾ ਸਾਲ 2019 ਦਾ ਹੈ ਅਤੇ ਇਸ ਮਾਮਲੇ ਵਿੱਚ ਸਾਦਿਕ ਦੇ ਰਹਿਣ ਵਾਲੇ ਰਾਜਵੀਰ ਸਿੰਘ ਬਰਾੜ ਨਾਮਕ ਵਿਅਕਤੀ ਨੇ ਸਿੱਖਿਆ ਵਿਭਾਗ ਨੂੰ ਸ਼ਿਕਾਇਤ ਦਿੱਤੀ ਸੀ। ਕਈ ਜਾਂਚਾਂ ਤੋਂ ਬਾਅਦ, ਇਸ ਮਾਮਲੇ ਵਿੱਚ ਸੈਂਟਰ ਹੈੱਡ ਟੀਚਰ ਜਸਕੇਵਾਲ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਧੰਨਾ ਸਿੰਘ ਦਿਆਲ, ਜ਼ਿਲ੍ਹਾ ਸਿੱਖਿਆ ਵਿਭਾਗ ਦਫ਼ਤਰ ਦੇ ਸੀਨੀਅਰ ਸਹਾਇਕ ਸੁਖਜਿੰਦਰ ਸਿੰਘ ਅਤੇ ਤਿੰਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਰਾਜਵਿੰਦਰ ਕੌਰ, ਵਰਿੰਦਰ ਕੁਮਾਰ, ਸੁਧਾ ਅਤੇ ਸਕੂਲ ਪ੍ਰਬੰਧਨ ਕਮੇਟੀ ਮੈਂਬਰ ਨਛੱਤਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Gold And Silver Price Today : ਸੋਨਾ ਤੇ ਚਾਂਦੀ ਹੋਇਆ ਮਹਿੰਗਾ, ਰਿਕਾਰਡ ਤੋੜ ਪੱਧਰ ਤੱਕ ਪਹੁੰਚੀਆਂ ਕੀਮਤਾਂ
ਜਾਣਕਾਰੀ ਅਨੁਸਾਰ ਸਾਦਿਕ ਦੇ ਰਹਿਣ ਵਾਲੇ ਰਾਜਵੀਰ ਸਿੰਘ ਬਰਾੜ ਵੱਲੋਂ ਘੁਗਿਆਣਾ ਦੇ ਉਕਤ ਸਰਕਾਰੀ ਸਕੂਲ ਵਿਰੁੱਧ ਆਰਟੀਆਈ ਦਾਇਰ ਕੀਤੀ ਸੀ। ਐਕਟ ਦੇ ਅਧੀਨ ਕੁਝ ਜਾਣਕਾਰੀ ਮੰਗੀ ਗਈ ਸੀ। ਇਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਨਾ ਸਿਰਫ਼ ਸਕੂਲ ਵਿੱਚ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਦਾ ਖੁਲਾਸਾ ਹੋਇਆ ਸਗੋਂ ਸਰਕਾਰੀ ਰਿਕਾਰਡ ਨਾਲ ਛੇੜਛਾੜ ਦੀ ਵੀ ਪੁਸ਼ਟੀ ਹੋਈ। ਇਸ ਪੂਰੇ ਮਾਮਲੇ ਵਿੱਚ ਸਿੱਖਿਆ ਵਿਭਾਗ ਦੀ ਸਿਫ਼ਾਰਸ਼ ਅਤੇ ਪੁਲਿਸ ਵੱਲੋਂ ਜਾਂਚ ਤੋਂ ਬਾਅਦ ਸਦਰ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Amritsar ਵਿੱਚ ਲੈਂਡ ਹੋਇਆ ਅਮਰੀਕੀ ਜਹਾਜ਼, ਭਾਰਤੀ ਪ੍ਰਵਾਸੀ ਹੋਏ Deport
ਜਦੋਂ ਇਸ ਪੂਰੇ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਅੰਜਨਾ ਕੌਸ਼ਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਪੁਲਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ ਪਰ ਹੁਣ ਤੱਕ ਉਨ੍ਹਾਂ ਨੂੰ ਇਸ ਸਬੰਧੀ ਕੋਈ ਐੱਫ.ਆਈ.ਆਰ. ਨਹੀਂ ਮਿਲੀ ਹੈ। ਰਜਿਸਟ੍ਰੇਸ਼ਨ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਦੂਜੇ ਪਾਸੇ ਡੀ.ਐੱਸ.ਪੀ. ਤਰਲੋਕ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਕੁੱਲ ਸੱਤ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ 30 ਪੰਜਾਬੀ, ਜਾਣੋ ਕਿਹੜੇ ਪਿੰਡ ਤੇ ਸ਼ਹਿਰ ਤੋਂ ਹਨ ਜ਼ਿਆਦਾ…







Leave a Reply