ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਮਹਿੰਗਾਈ ਭੱਤੇ ‘ਚ 33 ਫ਼ੀਸਦ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। PICTES ਦੇ ਮੁਲਾਜ਼ਮਾਂ ਨੂੰ ਇਹ ਲਾਭ ਮਿਲੇਗਾ। ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ 148 ਤੋਂ ਵੱਧ ਕੇ 181 ਫ਼ੀਸਦ ਵਾਧਾ ਕੀਤਾ ਗਿਆ ਹੈ। 1 ਜਨਵਰੀ 2025 ਤੋਂ ਇਹ ਫੈਸਲਾ ਲਾਗੂ ਹੋਵੇਗਾ।

ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਸੂਚਨਾ ਅਤੇ ਸੰਚਾਰ ਤਕਨਾਲੋਜੀ ਸਿੱਖਿਆ ਸੋਸਾਇਟੀ (PICTES) ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨੋਟੀਫਿਕੇਸ਼ਨ ਦੇ ਅਨੁਸਾਰ, ਇਹ ਵਾਧਾ 1 ਜਨਵਰੀ, 2025 ਤੋਂ ਲਾਗੂ ਹੋਵੇਗਾ, ਯਾਨੀ ਕਿ ਨਵਾਂ ਮਹਿੰਗਾਈ ਭੱਤਾ ਇਸ ਮਹੀਨੇ ਦੀ ਤਨਖਾਹ ਵਿੱਚ ਸ਼ਾਮਲ ਕੀਤਾ ਜਾਵੇਗਾ।







Leave a Reply