‘ਆਪ’ ਮੰਤਰੀ ਦੇ ਨਿਵਾਸ ‘ਤੇ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

Radha Soami Satsang Beas ਦੇ ਮੁਖੀ Gurinder Singh Dhillon ਅੱਜ Ludhiana ਦੇ ਦੌਰੇ ‘ਤੇ ਰਹੇ। ਦੌਰੇ ਦੌਰਾਨ ਉਹ ਮੁੰਡੀਆਂ ਕਲਾਂ ਸਥਿਤ ਸਤਿਸੰਗ ਘਰ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਦੇ ਦਰਸ਼ਨ ਕਰਨ ਲਈ ਸੰਗਤ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ। ਸੜਕਾਂ ‘ਤੇ ਭਾਰੀ ਭੀੜ ਰਹੀ ਅਤੇ ਸੰਗਤ ਵੱਲੋਂ ਸ਼ਰਧਾ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਸਤਿਸੰਗ ਸਮਾਗਮ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੰਜਾਬ ਦੇ ਕੈਬਨਿਟ ਮੰਤਰੀ Hardeep Singh Mundian ਦੇ ਨਿਵਾਸ ਸਥਾਨ ‘ਤੇ ਵੀ ਪਹੁੰਚੇ। ਹਾਲਾਂਕਿ ਇਸ ਮੁਲਾਕਾਤ ਤੋਂ ਬਾਅਦ ਨਾ ਤਾਂ ਮੰਤਰੀ ਵੱਲੋਂ ਅਤੇ ਨਾ ਹੀ ਡੇਰਾ ਮੁਖੀ ਵੱਲੋਂ ਕਿਸੇ ਕਿਸਮ ਦੀ ਸਿਆਸੀ ਟਿੱਪਣੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਡੇਰਾ ਬਿਆਸ ਪ੍ਰਬੰਧਕਾਂ ਵੱਲੋਂ ਹਾਲ ਹੀ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਕਿਸੇ ਵੀ ਸਿਆਸੀ ਆਗੂ ਜਾਂ ਵੀ.ਆਈ.ਪੀ. ਨਾਲ ਤਸਵੀਰਾਂ ਜਨਤਕ ਨਹੀਂ ਕੀਤੀਆਂ ਜਾਣਗੀਆਂ। ਇਸ ਕਰਕੇ ਇਸ ਮੁਲਾਕਾਤ ਦੀ ਕੋਈ ਅਧਿਕਾਰਿਕ ਤਸਵੀਰ ਜਾਰੀ ਨਹੀਂ ਕੀਤੀ ਗਈ।

Leave a Reply

Your email address will not be published. Required fields are marked *