ਦੁਨੀਆ ਵਿਚ ਆਪਣਾ ਲੋਹਾ ਮਨਵਾ ਚੁੱਕੇ ਪੰਜਾਬੀ ਗਾਇਤ ਦਿਲਜੀਤ ਦੋਸਾਂਝ ਦੇ ਨਾਂ ਇਕ ਹੋਰ ਉਪਲੱਬਧੀ ਜੁੜ ਗਈ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨੇ ਖੁਦ ਇਸ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਦੌਰਾਨ ਦੋਵਾਂ ਨੇ ਯੋਗਾ ਬਾਰੇ ਵੀ ਗੱਲਬਾਤ ਕੀਤੀ। ਇਸ ਸਾਲ ਦੀ ਸ਼ੁਰੂਆਤ ਉਨ੍ਹਾਂ ਲਈ ਕਾਫ਼ੀ ਖ਼ਾਸ ਸਾਬਤ ਹੋਈ ਹੈ। ਉਨ੍ਹਾਂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਅਤੇ ਐਕਸ ‘ਤੇ ਸ਼ੇਅਰ ਕੀਤੀ ਹੈ।

ਇਸ ਦੇ ਨਾਲ ਹੀ ਮੈਨੇਜਰ ਸੋਨਾਲੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਇਸ ਸਬੰਧੀ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨੂੰ ਮਿਲਣਾ ਮਾਣ ਵਾਲੀ ਗੱਲ ਹੈ, ਉਨ੍ਹਾਂ ਨੇ ਭਾਰਤੀ ਇਤਿਹਾਸ ਦੇ ਸਭ ਤੋਂ ਵੱਡੇ ਦੌਰੇ -ਦਿਲੁਮਿਨਾਤੀ ਟੂਰ ਦੀ ਸਫਲਤਾ ਲਈ ਸਾਨੂੰ ਵਧਾਈ ਦਿੱਤੀ! ਕਿਵੇਂ ਦਿਲਜੀਤ ਦੋਸਾਂਝ ਅਤੇ ਦਿਲ-ਲੁਮਿਨਾਤੀ ਟੂਰ ਨੇ ਭਾਰਤੀ ਸੰਗੀਤ, ਸੱਭਿਆਚਾਰ, ਸੈਰ-ਸਪਾਟਾ ਅਤੇ ਆਰਥਿਕਤਾ ਨੂੰ ਹੁਲਾਰਾ ਦਿੱਤਾ, ਇਸ ਦੀ ਸਫਲਤਾ ਦੀ ਰਿਪੋਰਟ ਦਿੰਦਿਆਂ ਮਾਣ ਮਹਿਸੂਸ ਹੋ ਰਿਹਾ ਹੈ।

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਹਰ ਪੋਸਟ ‘ਤੇ ਪਿਆਰ ਦੀ ਵਰਖਾ ਕਰਦੇ ਹਨ। ਦਿਲਜੀਤ ਦੋਸਾਂਝ ਦੀ ਇਸ ਵੀਡੀਓ ‘ਚ ਉਹ ਕਾਫੀ ਖੁਸ਼ੀ ਨਾਲ ਐਂਟਰੀ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਹੱਥਾਂ ‘ਚ ਫੁੱਲਾਂ ਦਾ ਗੁਲਦਸਤਾ ਹੈ, ਜਿਸ ਨਾਲ ਉਹ ਪੀ.ਐੱਮ. ਵੱਲ ਵਧਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ 2025 ਇੱਕ ਸ਼ਾਨਦਾਰ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਬਹੁਤ ਯਾਦਗਾਰੀ ਮੁਲਾਕਾਤ ਸੀ… ਅਸੀਂ ਸੰਗੀਤ ਸਮੇਤ ਕਈ ਗੱਲਾਂ ਬਾਰੇ ਗੱਲ ਕੀਤੀ।








Leave a Reply