ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ: ਪੰਜਾਬ ਦੇ ਸਕੂਲਾਂ ਵਿਚ ਸਰਦੀ ਤੋਂ ਬਚਣ ਲਈ ਛੁੱਟੀਆਂ

ਪੰਜਾਬ ਦੇ ਸਕੂਲਾਂ ਵਿਚ 24 ਦਸੰਬਰ ਤੋਂ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ, ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। 1 ਜਨਵਰੀ 2025 ਤੋਂ ਸਕੂਲ ਆਪਣੇ ਨਿਰਧਾਰਿਤ ਸਮੇਂ ‘ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਡ ਦੇ ਵੱਧਦੇ ਪ੍ਰਭਾਵਾਂ ਤੋਂ ਬਚਾਉਣ ਲਈ ਲਿਆ ਹੈ।

ਠੰਡੀ ਦੀ ਲਹਿਰ ਤੇ ਮੌਸਮ ਵਿਭਾਗ ਦਾ ਅਲਰਟ
ਅੱਜ ਹੋਈ ਬੂੰਦਾਬਾਂਦੀ ਨਾਲ ਠੰਡ ਵਿੱਚ ਹੋਰ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਹੈ, ਜਦਕਿ ਮੈਦਾਨੀ ਸੂਬਿਆਂ ਵਿਚ ਸੰਘਣੀ ਧੁੰਦ ਦੇ ਅਸਰ ਦੀ ਭਵਿੱਖਬਾਣੀ ਕੀਤੀ ਹੈ।

ਸਰਦੀਆਂ ਦੇ ਦਿਨਾਂ ਵਿਚ ਬੱਚਿਆਂ ਨੂੰ ਛੁੱਟੀਆਂ ਮਿਲਣ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ, ਖਾਸ ਤੌਰ ‘ਤੇ ਜਦੋਂ ਠੰਡ ਦੇ ਅਸਰ ਵਿੱਚ ਵਾਧਾ ਹੋ ਰਿਹਾ ਹੈ।

Leave a Reply

Your email address will not be published. Required fields are marked *