Punjab News : ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ ਅੱਜ ਅੱਧੇ ਦਿਨ ਦੀ ਛੁੱਟੀ, ਜਾਣੋ ਵਜ੍ਹਾ

ਜਲੰਧਰ : ਜਲੰਧਰ ਜ਼ਿਲ੍ਹੇ ਵਿਚ ਨਵੇਂ ਸਾਲ ਦੀ ਸ਼ੁਰੂਆਤ ਦੌਰਾਨ ਹੀ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 6 ਜਨਵਰੀ 2025 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ 2 ਜਨਵਰੀ ਯਾਨੀ ਕਿ ਅੱਜ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਧੇ ਦਿਨ ਦੀ ਛੁੱਟੀ ਐਲਾਨੀ ਹੋਈ ਹੈ।

ਦਰਅਸਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸੇ ਦੇ ਸਬੰਧ ਵਿਚ 2 ਜਨਵਰੀ ਨੂੰ ਪ੍ਰਸ਼ਾਸਨ ਵੱਲੋਂ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ ਹੈ ਅਤੇ ਦੁਪਹਿਰ ਬਾਅਦ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਦੱਸਣਯੋਗ ਹੈ ਕਿ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 2 ਜਨਵਰੀ ਨੂੰ ਅੱਧੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *