ਪੰਜਾਬ ‘ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ‘ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।







Leave a Reply