ਅੱਜ ਜਲੰਧਰ ਨੌਰਥ ਹਲਕੇ ਦੇ ਇੰਚਾਰਜ ਸ੍ਰੀ ਦਿਨੇਸ਼ ਢੱਲ ਜੀ ਵੱਲੋਂ ਮੀਡੀਆ ਕੋਆਰਡੀਨੇਟਰ ਨਰੇਸ਼ ਸ਼ਰਮਾ ਅਤੇ ਮੀਡੀਆ ਵਾਈਸ ਕੋਆਰਡੀਨੇਟਰ ਸੁਖਦੀਪ ਸਿੰਘ ਰੰਧਾਵਾ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ।
ਇਸ ਮੌਕੇ ਦਿਨੇਸ਼ ਢੱਲ ਜੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਨਿਯੁਕਤੀ ਨਾਲ ਜਲੰਧਰ ਨੌਰਥ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਲੋਕਾਂ ਤੱਕ ਹੋਰ ਤੇਜ਼ੀ ਅਤੇ ਪ੍ਰਭਾਵ ਨਾਲ ਪਹੁੰਚਣਗੀਆਂ।
ਇਸ ਮੌਕੇ ਮੀਡੀਆ ਵਾਈਸ ਕੋਆਰਡੀਨੇਟਰ ਸੁਖਦੀਪ ਸਿੰਘ ਰੰਧਾਵਾ ਨੇ ਸ੍ਰੀ ਦਿਨੇਸ਼ ਢੱਲ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਕੇਂਦਰਿਤ ਕਾਰਜਾਂ ਨੂੰ ਮੀਡੀਆ ਰਾਹੀਂ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਰਹਿਣਗੇ।
ਸੁਖਦੀਪ ਸਿੰਘ ਰੰਧਾਵਾ ਨੇ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੋ ਐਸੀ ਪਾਰਟੀ ਹੈ ਜੋ ਲੋਕਾਂ ਦੀ ਅਸਲੀ ਆਵਾਜ਼ ਬਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਇਮਾਨਦਾਰੀ ਨਾਲ ਹੱਲ ਕਰ ਰਹੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਵਿੱਚ ਇਮਾਨਦਾਰ ਤੇ ਪਾਰਦਰਸ਼ੀ ਰਾਜਨੀਤੀ ਦੀ ਨਵੀਂ ਸ਼ੁਰੂਆਤ ਹੋ ਚੁੱਕੀ ਹੈ ਅਤੇ ਜਲੰਧਰ ਨੌਰਥ ਦੀ ਟੀਮ ਇਸ ਮਿਸ਼ਨ ਨੂੰ ਘਰ-ਘਰ ਤੱਕ ਲੈ ਕੇ ਜਾਵੇਗੀ।









Leave a Reply