ਗੁਰੂਹਰਸਹਾਏ : ਫਿਰੋਜ਼ਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿਕਅੱਪ ਗੱਡੀ ਦੀ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 8 ਦੀ ਮੌਤ ਹੋ ਗਈ , ਇਨ੍ਹਾਂ ਹੀ ਨਹੀਂ 20 ਤੋਂ ਵੱਧ ਲੋਕ ਜ਼ਖਮੀਂ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਮੌਕੇ ਤੇ ਐਂਬੂਲੈਂਸ, ਐੱਸ.ਐੱਸ.ਐੱਫ. ਦੀ ਟੀਮ ਅਤੇ ਪੁਲਸ ਪਾਰਟੀ ਪਹੁੰਚ ਗਈ ਹੈ। ਪਿੰਡ ਦੇ ਨੌਜਵਾਨ ਅਤੇ ਲੋਕਾਂ ਵੱਲੋਂ ਸਹਾਇਤਾ ਕੀਤੀ ਜਾ ਰਹੀ ਹੈ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Big Breaking: ਪੰਜਾਬ ਦੇ CM ਭਗਵੰਤ ਮਾਨ ਦੇ ਘਰ ਛਾਪਾ EC ਦੀ ਰੇਡ, ਤਲਾਸ਼ੀ ਜਾਰੀ
ਮਿਲੀ ਜਾਣਕਾਰੀ ਅਨੁਸਾਰ ਪਿਕਅੱਪ ਵਿਚ ਸਵਾਰ ਲੋਕ ਵੇਟਰ ਦੱਸੇ ਜਾ ਰਹੇ ਅਤੇ ਵਿਆਹ ਸਮਾਗਮ ਵਿਚ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਫਿਰੋਜ਼ਪੁਰ ਦੇ ਮੋਹਨ ਦੇ ਉਤਾੜ ਦੇ ਕੋਲ ਵਾਪਰਿਆ ਹੈ। ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੈਰਿਜ ਪੈਲੇਸ ਅਤੇ ਧਾਰਮਿਕ ਸਥਾਨਾਂ ‘ਤੇ ਲਈ ਹੁਕਮ ਜਾਰੀ







Leave a Reply