ਪੰਜਾਬ ਦੇ ਪਿੰਡਾਂ ਲਈ ਮਾਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਕਿਵੇਂ ਮਿਲੇਗਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਚੇਤ ਯਤਨ ਕੀਤੇ ਜਾ ਰਹੇ ਹਨ ਅਤੇ ਸਾਰੇ ਅਧਿਕਾਰੀ ਸਖ਼ਤ ਮਿਹਨਤ ਕਰਨ ਅਤੇ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਕੇ ਸੂਬੇ ਵਿੱਚ ਇੱਕ ਸੁਨਹਿਰੀ ਯੁੱਗ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਸਾਰੇ ਪੇਂਡੂ ਪ੍ਰੋਜੈਕਟ ਅਤੇ ਕੰਮ ਸਮੇਂ ਸਿਰ ਪੂਰੇ ਕੀਤੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ : Punjab Weather Update : ਪੰਜਾਬ ‘ਚ ਬਦਲਿਆ ਮੌਸਮ, ਕੁਝ ਇਲਾਕਿਆਂ ‘ਚ ਬੱਦਲ ਅਤੇ ਕਈ ਇਲਾਕਿਆਂ ‘ਚ ਮੀਂਹ

ਪੰਚਾਇਤ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਏ.ਡੀ.ਸੀ., ਡੀ.ਡੀ.ਪੀ.ਓ., ਬੀ.ਡੀ.ਪੀ.ਓ. ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਿੰਡਾਂ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਾਣਬੁੱਝ ਕੇ ਅਣਗੌਲਿਆ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸੌਂਦ ਵੱਲੋਂ ਜਨਵਰੀ ਮਹੀਨੇ ਵਿੱਚ ਹੋਈ ਵਿਭਾਗ ਦੀ ਪਹਿਲੀ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਗਏ ਟੀਚਿਆਂ ਦੀ ਵੀ ਸਮੀਖਿਆ ਕੀਤੀ ਗਈ ਅਤੇ ਸਾਰਿਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ : US Deportation : ਦੋ ਜਹਾਜ਼ਾਂ ‘ਚ 276 ਭਾਰਤੀ ਡਿਪੋਰਟ, ਜਾਣੋ ਕਿੰਨੇ ਪੰਜਾਬੀ

ਉਨ੍ਹਾਂ ਹਦਾਇਤਾਂ ਦਿੱਤੀਆਂ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੰਡ ਵਾਸੀ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਵਿਕਾਸ ਅਤੇ ਤਰੱਕੀ ਪ੍ਰਾਪਤ ਕਰ ਸਕਣ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਮਨਰੇਗਾ ਜੌਬ ਕਾਰਡ ਬਣਾਉਣ ਲਈ ਪਿੰਡਾਂ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਬਾਰੇ ਵੀ ਜਾਣਕਾਰੀ ਮੰਗੀ ਅਤੇ ਜਿੱਥੇ ਵੀ ਕੋਈ ਕਮੀ ਪਾਈ ਗਈ, ਉਸਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਲੋੜਵੰਦ ਵਿਅਕਤੀ ਲਈ ਨਰੇਗਾ ਕਾਰਡ ਬਣਾਇਆ ਜਾਵੇ।

ਇਹ ਵੀ ਪੜ੍ਹੋ : Tarn Taran Police Encounter: ਤਰਨਤਾਰਨ ‘ਚ ਐਨਕਾਉਂਟਰ ਦੌਰਾਨ ਲੰਡਾ ਗੈਂਗ ਦੇ 2 ਮੁਲਜ਼ਮ ਗ੍ਰਿਫਤਾਰ, ਇੱਕ ਜ਼ਖਮੀ

ਸੌਂਦ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਪਿੰਡਾਂ ਦਾ ਸਰਵਪੱਖੀ ਵਿਕਾਸ ਜ਼ਰੂਰੀ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ, ਉਹ ਜਲਦੀ ਹੀ ਸਥਾਨਕ ਜਨਤਕ ਨੁਮਾਇੰਦਿਆਂ, ਖਾਸ ਕਰਕੇ ਵਿਧਾਇਕਾਂ ਨਾਲ ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਸਥਾਨਕ ਜ਼ਿਲ੍ਹੇ ਦੇ ਪੰਚਾਇਤ ਵਿਭਾਗ ਦੇ ਸਾਰੇ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ‘ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਸਥਾਨਕ ਵਿਧਾਇਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਤਰੁਣਪ੍ਰੀਤ ਸਿੰਘ ਸੌਂਦ ਨੇ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਤੋਂ ਹੋਣ ਵਾਲੀ ਆਮਦਨ ਨੂੰ ਪਿੰਡਾਂ ਦੇ ਵਿਕਾਸ ‘ਤੇ ਖਰਚ ਕੀਤਾ ਜਾ ਸਕੇ। ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ 31 ਮਾਰਚ 2025 ਤੱਕ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ : 19 ਫਰਵਰੀ ਨੂੰ ਆ ਰਿਹਾ ਹੈ ਸਭ ਤੋਂ ਸਸਤਾ iPhone! ਟਿਮ ਕੁੱਕ ਨੇ ਜਾਰੀ ਕੀਤਾ ਟੀਜ਼ਰ

ਇਸ ਮੌਕੇ ਪੰਚਾਇਤ ਮੰਤਰੀ ਨੇ ਪਿੰਡਾਂ ਵਿੱਚ ਬਣਾਏ ਜਾ ਰਹੇ ਆਂਗਣਵਾੜੀ ਕੇਂਦਰਾਂ, ਖੇਡ ਮੈਦਾਨਾਂ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ : ਹਾਈਵੇਅ ‘ਤੇ ਗੱਡੀ ਚਲਾਉਣ ਤੋਂ ਪਹਿਲਾਂ ਜਾਣ ਲਓ FasTag ਦੇ ਨਵੇਂ ਨਿਯਮ, ਨਹੀਂ ਤਾਂ ਹੋਵੇਗਾ ਦੁੱਗਣਾ ਨੁਕਸਾਨ

 

 

 

Leave a Reply

Your email address will not be published. Required fields are marked *