MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ‘ਚ ਕੀਤਾ ਨਜ਼ਰਬੰਦ

ਖਡੂਰ ਸਾਹਿਬ ਤੋਂ ਲੋਕ ਸਭਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੋਹਾਲੀ ਜਾਣ ਤੋਂ ਰੋਕਦਿਆਂ ਘਰ ‘ਚ ਨਜ਼ਰਬੰਦ ਕੀਤਾ ਗਿਆ। ਤਰਸੇਮ ਸਿੰਘ ਅੱਜ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਵਾਲੇ ਸਨ, ਜੋ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਹੈ ਅਤੇ ਜਿਸ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ।

ਇਸ ਮੌਕੇ ਤੇ, ਪੁਲਸ ਨੇ ਸਵੇਰ ਤੋਂ ਹੀ ਪਿੰਡ ‘ਚ ਨਾਕੇਬੰਦੀ ਕਰ ਰੱਖੀ ਸੀ। ਸੰਸਦ ਮੈਂਬਰ ਦੇ ਘਰ ਦੇ ਨੇੜੇ ਵੀ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ।

ਹਾਲਾਂਕਿ ਤਰਸੇਮ ਸਿੰਘ ਨੂੰ ਨਜ਼ਰਬੰਦ ਕਰਨ ਦੇ ਪਿੱਛੇ ਦੇ ਕਾਰਨਾਂ ਬਾਰੇ ਪੁਲਸ ਵੱਲੋਂ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਉਮੀਦ ਹੈ ਕਿ ਜਲਦੀ ਹੀ ਸਥਿਤੀ ਸਪਸ਼ਟ ਹੋਵੇਗੀ।

Leave a Reply

Your email address will not be published. Required fields are marked *