PSPCL ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕੇਸ ਸ਼ਿਕਾਇਤਕਰਤਾ ਨਿਊ ਅਮਰ ਨਗਰ, ਡਾਬਾ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਘਰ ਦੀ ਪਹਿਲੀ ਮੰਜ਼ਲ ‘ਤੇ ਛੋਟੀ ਫੈਕਟਰੀ ਲਾਉਣਾ ਚਾਹੁੰਦਾ ਸੀ, ਜਿਸ ਲਈ 10 ਕਿਲੋਵਾਟ ਦੇ ਵਪਾਰਕ ਬਿਜਲੀ ਮੀਟਰ ਦੀ ਜ਼ਰੂਰਤ ਸੀ। ਉਸ ਨੇ ਲੁਧਿਆਣਾ ਦੇ ਜਨਤਾ ਨਗਰ ਸਥਿਤ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਵਿਖੇ ਨਵੇਂ ਮੀਟਰ ਲਈ ਅਰਜ਼ੀ ਦਿੱਤੀ ਤੇ ਲੋੜੀਂਦੀ ਫੀਸ ਜਮ੍ਹਾਂ ਕਰਵਾਈ। ਪੰਦਰਾਂ ਦਿਨਾਂ ਉਪਰੰਤ ਜੇ.ਈ. ਮਨੋਜ ਕੁਮਾਰ ਨੇ ਜਗ੍ਹਾ ਦਾ ਦੌਰਾ ਕੀਤਾ ਤੇ ਫੁਟਕਲ ਖ਼ਰਚਿਆਂ ਲਈ ਉਸ ਤੋਂ 3,000 ਰੁਪਏ ਲਏ।

ਇਹ ਵੀ ਪੜ੍ਹੋ : ਪੰਜਾਬ ਵਿੱਚ ਫਿਰ ਪੈਦਾ ਹੋਇਆ ਖ਼ਤਰਨਾਕ ਵਾਇਰਸ, ਲੋਕਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ

ਇਸ ਤੋਂ ਬਾਅਦ ਜੇ.ਈ. ਨੇ 15,000 ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਕਿਹਾ ਕਿ ਮੀਟਰ ਸਿਰਫ਼ ਰਿਸ਼ਵਤ ਦੇਣ ਤੋਂ ਬਾਅਦ ਹੀ ਲਾਇਆ ਜਾਵੇਗਾ। ਜਦੋਂ ਉਹ 19 ਫਰਵਰੀ ਨੂੰ ਮੀਟਰ ਲਾਉਣ ਸਬੰਧੀ ਦੁਬਾਰਾ ਪੀ.ਐੱਸ.ਪੀ.ਸੀ.ਐੱਲ. ਦਫ਼ਤਰ ਗਿਆ ਤਾਂ ਜੇ.ਈ. ਨੇ ਫਿਰ ਰਿਸ਼ਵਤ ਦੀ ਮੰਗ ਕੀਤੀ। ਜੇ.ਈ. 5,000 ਰੁਪਏ ਦੀ ਪੇਸ਼ਗੀ ਲੈਣ ਤੇ ਬਾਕੀ ਰਕਮ ਦੀ ਅਦਾਇਗੀ ਮੀਟਰ ਲਾਉਣ ਤੋਂ ਬਾਅਦ ਕਰਨ ਲਈ ਸਹਿਮਤ ਹੋ ਗਿਆ। ਫਿਰ ਜੇ.ਈ. ਨੇ ਰਿਸ਼ਵਤ ਦੇ ਭੁਗਤਾਨ ਲਈ ਦਫ਼ਤਰ ਬੁਲਾਇਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ, ਕਰਨਗੇ ਸਬਡਿਵੀਜ਼ਨ ਪਰਿਸਰ ਦੀ ਨਵੀਂ ਇਮਾਰਤ ਦਾ ਉਦਘਾਟਨ

ਸ਼ਿਕਾਇਤ ਦੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਪੀ.ਐੱਸ.ਪੀ.ਸੀ.ਐੱਲ. ਦਫ਼ਤਰ, ਜਨਤਾ ਨਗਰ, ਲੁਧਿਆਣਾ ਵਿਖੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜੇ.ਈ. ਮਨੋਜ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸੋਨਾ-ਚਾਂਦੀ ਖਰੀਦਣ ਦਾ ਸੁਨਹਿਰਾ ਮੌਕਾ ! ਕੀਮਤਾਂ ਵਿੱਚ ਆਈ ਗਿਰਾਵਟ

Leave a Reply

Your email address will not be published. Required fields are marked *