ਭਾਰਤ ‘ਚ HMPV ਵਾਇਰਸ ਦਾ ਕਹਿਰ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਨਵੀਂ ਦਿੱਲੀ : ਚੀਨ ਵਿਚ ਫੈਲਿਆ HMPV ਵਾਇਰਸ ਨੇ ਹੁਣ ਭਾਰਤ ‘ਚ ਵੀ ਟੈਨਸ਼ਨ ਵਧਾ ਦਿੱਤੀ ਹੈ। ਬੈਂਗਲੁਰੂ ਅਤੇ ਗੁਜਰਾਤ ਵਿਚ HMPV ਵਾਇਰਸ ਦੇ ਮਾਮਲੇ ਰਿਪੋਰਟ ਕੀਤੇ ਜਾਣ ਮਗਰੋਂ ਹੁਣ ਮਹਾਰਾਸ਼ਟਰ ਦੇ ਨਾਗਪੁਰ ਵਿਚ ਇਸ ਵਾਇਰਸ ਦੀ ਐਂਟਰੀ ਹੋ ਗਈ ਹੈ। ਨਾਗਪੁਰ ਵਿਚ ਦੋ ਬੱਚਿਆਂ ਦੀ HMPV ਵਾਇਰਸ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਬੱਚਿਆਂ ਨੂੰ ਖੰਘ ਅਤੇ ਬੁਖਾਰ ਚੱਲਦੇ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ। ਨਾਗਪੁਰ ਵਿਚ 7 ਸਾਲ ਦੇ ਬੱਚੇ ਅਤੇ 14 ਸਾਲ ਦੀ ਬੱਚੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਦੋਹਾਂ ਬੱਚਿਆਂ ਨੂੰ ਖੰਘ ਅਤੇ ਬੁਖਾਰ ਸੀ। ਹੁਣ ਦੇਸ਼ ਭਰ ਵਿਚ HMPV ਵਾਇਰਸ ਦੇ ਕੁੱਲ 8 ਮਾਮਲੇ ਹੋ ਚੁੱਕੇ ਹਨ।

ਮਹਾਰਾਸ਼ਟਰ ਸਰਕਾਰ ਦੀ ਸਿਹਤ ਵਿਭਾਗ ਦੀ ਟੀਮ ਵਾਇਰਸ ਨੂੰ ਲੈ ਕੇ ਅਲਰਟ ਮੋਡ ‘ਤੇ ਹੈ। ਖੰਘ, ਬੁਖਾਰ ਅਤੇ ਹੋਰ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ। ਸਰਕਾਰ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ। ਸਿਹਤ ਵਿਭਾਗ ਵੱਲੋਂ ਇਸ ਵਾਇਰਸ ਸਬੰਧੀ ਦਿਸ਼ਾ-ਨਿਰਦੇਸ਼ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ।

ਇਸ ਵਾਇਰਸ ਦੇ ਲੱਛਣ ਕੀ ਹਨ?
ਇਸ ਵਾਇਰਸ ਨੂੰ ਹਿਊਮਨ ਮੈਟਾਪਨੀਓਮੋਵਾਇਰਸ ਜਾਂ HMPV ਵਾਇਰਸ ਕਿਹਾ ਜਾਂਦਾ ਹੈ, ਜਿਸ ਦੇ ਲੱਛਣ ਆਮ ਸਰਦੀ- ਜ਼ੁਕਾਮ ਵਰਗੇ ਹੀ ਹੁੰਦੇ ਹਨ। ਆਮ ਮਾਮਲਿਆਂ ਵਿਚ ਇਹ ਖੰਘ, ਵਗਦਾ ਨੱਕ ਜਾਂ ਗਲੇ ਵਿਚ ਖਰਾਸ਼ ਦਾ ਕਾਰਨ ਬਣਦਾ ਹੈ। HMPV ਦੀ ਲਾਗ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਿਚ ਗੰਭੀਰ ਹੋ ਸਕਦੀ ਹੈ। ਇਹ ਵਾਇਰਸ ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਵਿਚ ਗੰਭੀਰ ਬੀਮਾਰੀ ਦਾ ਕਾਰਨ ਬਣ ਸਕਦਾ ਹੈ।

Leave a Reply

Your email address will not be published. Required fields are marked *