Punjab Weather Update : ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਧੁੰਦ ਜਾਂ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇੱਕ ਪਾਸੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਕੱਲ੍ਹ ਸ਼ੁੱਕਰਵਾਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੈਰਿਜ ਪੈਲੇਸ ਅਤੇ ਧਾਰਮਿਕ ਸਥਾਨਾਂ ‘ਤੇ ਲਈ ਹੁਕਮ ਜਾਰੀ
1 ਫਰਵਰੀ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ
ਕੱਲ੍ਹ ਸਰਗਰਮ ਹੋਈ ਪੱਛਮੀ ਗੜਬੜੀ ਤੋਂ ਬਾਅਦ ਦੋ ਹੋਰ ਨਵੀਆਂ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਦੀ ਉਮੀਦ ਹੈ। 29 ਜਨਵਰੀ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 1 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋਵੇਗੀ। ਇਸ ਦੇ ਨਾਲ ਹੀ 4 ਜਨਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਬਦਲਾਅ ਕਰਕੇ ਪੰਜਾਬ ਵਿੱਚ 31 ਜਨਵਰੀ ਤੋਂ 4 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ :ਅਮਰੀਕਾ ਵਿੱਚ ਵੱਡਾ ਹਾਦਸਾ, ਯਾਤਰੀ ਜਹਾਜ਼ ਅਤੇ ਹੈਲੀਕਾਪਟਰ ਦੀ ਟੱਕਰ, 60 ਲੋਕ ਸਨ ਸਵਾਰ
2.9 ਡਿਗਰੀ ਵਧਿਆ ਘੱਟੋ-ਘੱਟ ਤਾਪਮਾਨ
ਇਸ ਦੇ ਨਾਲ ਹੀ ਹਰਿਆਣਾ ਦੀ ਸਰਹੱਦ ‘ਤੇ ਚੱਕਰਵਾਤੀ ਹਵਾਵਾਂ ਦਾ ਇੱਕ ਖੇਤਰ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਕੱਲ੍ਹ ਤੋਂ ਹੀ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਇਸ ਕਰਕੇ ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਵਧਿਆ, ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਵੀ 0.5 ਡਿਗਰੀ ਘੱਟ ਗਿਆ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ।
ਇਹ ਵੀ ਪੜ੍ਹੋ : ਮਹਾਕੁੰਭ ਹਾਦਸਾ: ਭਾਜੜ ਦੌਰਾਨ 30 ਲੋਕਾਂ ਦੀ ਮੌਤ, ਪ੍ਰਸ਼ਾਸਨ ਨੇ ਕੀਤੀ ਪੁਸ਼ਟੀ
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਹਲਕੇ ਬੱਦਲ ਛਾਏ ਰਹਿਣਗੇ। ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਤਾਪਮਾਨ 5 ਤੋਂ 22 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਸਮਾਂ ਬੱਦਲਵਾਈ ਰਹੇਗੀ। ਘੱਟੋ-ਘੱਟ ਤਾਪਮਾਨ ਵਧੇਗਾ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਦੀ ਗੱਲ ਕਰੀਏ ਤਾਂ ਹਲਕੇ ਬੱਦਲ ਛਾਏ ਰਹਿਣਗੇ। ਘੱਟੋ-ਘੱਟ ਤਾਪਮਾਨ ਵਧੇਗਾ ਅਤੇ ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹੇਗਾ। ਪਟਿਆਲਾ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਸਮਾਂ ਬੱਦਲਵਾਈ ਰਹੇਗੀ। ਘੱਟੋ-ਘੱਟ ਤਾਪਮਾਨ ਵਧੇਗਾ ਅਤੇ ਤਾਪਮਾਨ 7 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਮੋਹਾਲੀ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਸਮਾਂ ਬੱਦਲਵਾਈ ਰਹੇਗੀ। ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ।







Leave a Reply