Trump inauguration live updates : ਟਰੰਪ ਨੇ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਡੋਨਾਲਡ ਟਰੰਪ ਨੇ ਸੋਮਵਾਰ (20 ਜਨਵਰੀ, 2025) ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ ਦੌਰਾਨ ਅਮਰੀਕਾ ਸਣੇ ਦੁਨੀਆ ਦੀਆਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ।

ਦੱਸ ਦਈਏ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੀ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਦੀ ਨੁਮਾਇੰਦਗੀ ਕਰਕੇ ਸਨਮਾਨਿਤ ਮਹਿਸੂਸ ਕਰ ਰਹੇ ਹਨ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਉਹ ਅੱਜ ਸਵੇਰੇ ਸੇਂਟ ਜੌਹਨ ਚਰਚ ਵਿਖੇ ਪ੍ਰਾਰਥਨਾ ਵਿੱਚ ਸ਼ਾਮਲ ਹੋਏ।

ਇਸ ਦੌਰਾਨ ਸਾਬਕਾ ਰਾਸ਼ਟਰਪਤੀ, ਡੈਮੋਕ੍ਰੇਟ ਜੋਅ ਬਿਡੇਨ ਤੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਰਹੇ। ਇਸ ਦੌਰਾਨ ਸਾਰੇ ਜੀਵਤ ਸਾਬਕਾ ਰਾਸ਼ਟਰਪਤੀ – ਬਿਲ ਕਲਿੰਟਨ, ਜਾਰਜ ਡਬਲਯੂ. ਬੁਸ਼ ਅਤੇ ਬਰਾਕ ਓਬਾਮਾ-ਇਸ ਸਮਾਰੋਹ ‘ਚ ਸ਼ਾਮਲ ਹੋਏ ਤੇ ਉਨ੍ਹਾਂ ਦੀਆਂ ਪਤਨੀਆਂ ਵੀ ਇਸ ਸਮਾਗਮ ਵਿਚ ਸ਼ਾਮਲ ਹੋਈਆਂ।

ਇਸ ਸਮਾਗਮ ਵਿਚ ਟਰੰਪ ਦੇ ਸਲਾਹਕਾਰ ਐਲੋਨ ਮਸਕ, ਟੇਸਲਾ ਅਤੇ ਸਪੇਸਐਕਸ ਦੇ ਸੀਈਓ, ਐਮਾਜ਼ਾਨ ਦੇ ਕਾਰਜਕਾਰੀ ਚੇਅਰਮੈਨ ਜੈਫ ਬੇਜੋਸ ਅਤੇ ਮੈਟਾ ਪਲੇਟਫਾਰਮਸ ਦੇ ਸੀਈਓ ਮਾਰਕ ਜ਼ੁਕਰਬਰਗ ਵੀ ਮੌਜੂਦ ਰਹੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਇਕ ਰੈਲੀ ਵਿਚ ਕਿਹਾ ਕਿ ਉਹ ਸੋਮਵਾਰ ਨੂੰ ਕਈ ਕਾਰਜਕਾਰੀ ਕਾਰਵਾਈਆਂ ‘ਤੇ ਦਸਤਖਤ ਕਰਨਗੇ ਜਿਸ ‘ਚ ਕੰਮ ਵਾਲੀ ਥਾਂ ‘ਤੇ ਲਿੰਗ ਅਤੇ ਨਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰੀ ਪ੍ਰੋਗਰਾਮਾਂ ਨੂੰ ਖਤਮ ਕਰਨ ਤੋਂ ਲੈ ਕੇ ਮੈਕਸੀਕੋ ਨਾਲ ਦੱਖਣੀ ਸਰਹੱਦ ਨੂੰ ਸੁਰੱਖਿਅਤ ਕਰਨ ਤੱਕ ਕਈ ਮੁੱਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ। ਯੋਜਨਾਬੰਦੀ ਤੋਂ ਜਾਣੂ ਇੱਕ ਸਰੋਤ ਨੇ ਕਿਹਾ ਕਿ ਟਰੰਪ ਪਹਿਲੇ ਦਿਨ 200 ਤੋਂ ਵੱਧ ਕਾਰਜਕਾਰੀ ਕਾਰਵਾਈਆਂ ‘ਤੇ ਦਸਤਖਤ ਕਰਨ ਦੀ ਤਿਆਰੀ ਕਰ ਰਹੇ ਹਨ।

 

Leave a Reply

Your email address will not be published. Required fields are marked *