ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ ‘ਤੇ ਖੁੱਲ੍ਹਣਗੇ।

ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24-12-2024 ਤੋਂ 31-12-2024 ਤੱਕ ਛੁੱਟੀਆਂ (Punjab School Holidays) ਕੀਤੀਆਂ ਜਾਂਦੀਆਂ ਹਨ।

ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਡ ਦੇ ਵੱਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੇ ਦਿਨਾਂ ਵਿਚ ਕੋਈ ਪ੍ਰੇਸ਼ਾਨੀ ਨਾ ਹੋਣ ਦੇ ਉਦੇਸ਼ ਨਾਲ ਲਿਆ ਹੈ।

 

Leave a Reply

Your email address will not be published. Required fields are marked *